24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਸ਼ਾ ਤਸਕਰਾਂ ਦੀ ਹੁਣ ਖੈਰ ਨਹੀਂ-ਐੱਸ.ਐੱਸ.ਪੀ.

Ad Position 21
No active advertisement
ਅਜੀਤ ਡੈਸਕ 09-05-2026

ਡਡਵਿੰਡੀ, 8 ਮਈ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਤੋਤੀ ਵਿਚ ਉਸ ਵੇਲੇ ਹਫ਼ੜਾ ਦਫ਼ੜੀ ਦਾ ਮਾਹੌਲ ਬਣ ਗਿਆ ਜਦੋਂ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਕਥਿਤ ਨਸ਼ਾ ਤਸਕਰ ਪਰਵਿੰਦਰ ਸਿੰਘ ਉਰਫ਼ ਪਿੰਦਰ ਦੀ ਗੈਰਕਾਨੂੰਨੀ ਉਸਾਰੀ ਉੱਤੇ ਬੁਲਡੋਜ਼ਰ ਚਲਾ ਦਿੱਤਾ | ਭਾਰੀ ਪੁਲਿਸ ਬਲ ਦੀ ਮੌਜੂਦਗੀ ਵਿਚ ਕੀਤੀ ਗਈ ਇਸ ਕਾਰਵਾਈ ਨੇ ਪੂਰੇ ਇਲਾਕੇ ਵਿਚ ਇਹ ਸਖ਼ਤ ਸੁਨੇਹਾ ਦਿੱਤਾ ਹੈ ਕਿ ਹੁਣ ਨਸ਼ੇ ਦੇ ਸੌਦਾਗਰਾਂ ਉੱਤੇ ਕਾਨੂੰਨ ਦਾ ਸ਼ਿਕੰਜਾ ਲਗਾਤਾਰ ਕੱਸਿਆ ਜਾਵੇਗਾ | ਐੱਸ ਐੱਸ ਪੀ ਕਪੂਰਥਲਾ ਗੌਰਵ ਤੂਰਾ ਆਈਪੀਐੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਵਿੰਦਰ ਸਿੰਘ ਉਰਫ਼ ਪਿੰਦਰ ਖ਼ਿਲਾਫ਼ ਨਸ਼ਾ ਤਸਕਰੀ ਸਮੇਤ ਵੱਖ-ਵੱਖ ਗੰਭੀਰ ਧਾਰਾਵਾਂ ਹੇਠ 7 ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਉਸ ਨੇ ਪੰਚਾਇਤ ਦੀ ਕਰੀਬ 15 ਮਰਲੇ ਜ਼ਮੀਨ 'ਤੇ ਗੈਰ-ਕਾਨੂੰਨੀ ਕਬਜ਼ਾ ਕਰਕੇ ਸ਼ਾਨਦਾਰ ਮਕਾਨ ਤਿਆਰ ਕਰ ਲਿਆ ਸੀ | ਉਨ੍ਹਾਂ ਦੱਸਿਆ ਕਿ ਬੀਡੀਪੀਓ ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਕਾਹਲੋਂ ਦੇ ਹੁਕਮਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਗੈਰਕਾਨੂੰਨੀ ਨਿਰਮਾਣ ਨੂੰ ਪੂਰੀ ਤਰ੍ਹਾਂ ਢਾਹ ਦਿੱਤਾ ਅਤੇ ਪੰਚਾਇਤੀ ਜ਼ਮੀਨ ਉੱਤੇ ਮੁੜ ਪੰਚਾਇਤ ਦਾ ਕਬਜ਼ਾ ਕਰਵਾ ਦਿੱਤਾ | ਐੱਸ ਐੱਸ ਪੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੀਆਂ ਜੜ੍ਹਾਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਨਸ਼ਾ ਤਸਕਰ ਹੁਣ ਵੀ ਨਹੀਂ ਸੁਧਰੇ ਤਾਂ ਉਨ੍ਹਾਂ ਦੀਆਂ ਗੈਰਕਾਨੂੰਨੀ ਜਾਇਦਾਦਾਂ ਅਤੇ ਸ਼ਾਨਦਾਰ ਕੋਠੀਆਂ ਉੱਤੇ ਵੀ ਇਸੇ ਤਰ੍ਹਾਂ ਪੀਲਾ ਪੰਜਾ ਚੱਲੇਗਾ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਦੇ ਕੁਝ ਪਰਿਵਾਰਕ ਮੈਂਬਰ ਇਸ ਵੇਲੇ ਫ਼ਰਾਰ ਦੱਸੇ ਜਾ ਰਹੇ ਹਨ ਅਤੇ ਪੁਲਿਸ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਿਗਰਾਨੀ ਰੱਖ ਰਹੀ ਹੈ | ਕਾਰਵਾਈ ਦੌਰਾਨ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਮਾਲ ਵਿਭਾਗ ਦੀ ਟੀਮ ਪੂਰੀ ਤਰ੍ਹਾਂ ਚੌਕਸ ਨਜ਼ਰ ਆਈ | ਪਿੰਡ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕਿਸੇ ਤਰ੍ਹਾਂ ਦੀ ਅਣਚਾਹੀ ਘਟਨਾ ਨਾ ਵਾਪਰ ਸਕੇ | ਜਿਉਂ ਹੀ ਜੇਸੀਬੀ ਮਸ਼ੀਨਾਂ ਨੇ ਗੈਰਕਾਨੂੰਨੀ ਨਿਰਮਾਣ ਨੂੰ ਢਾਹੁਣਾ ਸ਼ੁਰੂ ਕੀਤਾ, ਮੌਕੇ 'ਤੇ ਮੌਜੂਦ ਸਰਪੰਚ ਹਰਜਿੰਦਰ ਸਿੰਘ ਮਨਿਆਲਾ ਅਤੇ ਹੋਰ ਲੋਕਾਂ ਨੇ ਇਸਨੂੰ ਪੰਜਾਬ ਸਰਕਾਰ ਦੀ ਵੱਡੀ ਅਤੇ ਇਤਿਹਾਸਕ ਕਾਰਵਾਈ ਕਰਾਰ ਦਿੱਤਾ | ਇਸ ਮੌਕੇ ਏਐੱਸਪੀ ਧੀਰੇਂਦਰ ਵਰਮਾ ਆਈਪੀਐੱਸ, ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਇੰਸਪੈਕਟਰ ਹਰਿੰਦਰ ਸਿੰਘ, ਥਾਣਾ ਮੁਖੀ ਇੰਸਪੈਕਟਰ ਸੋਨਮਦੀਪ ਕੌਰ, ਥਾਣਾ ਮੁਖੀ ਇੰਸਪੈਕਟਰ ਅਮਨਪ੍ਰੀਤ ਕੌਰ, ਚੌਕੀ ਇੰਚਾਰਜ ਸਬ ਇੰਸਪੈਕਟਰ ਮਲਕੀਤ ਸਿੰਘ, ਬੀਡੀਪੀਓ ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਕਾਹਲੋਂ, ਡਾ. ਜਸਪਾਲ ਸਿੰਘ, ਸਰਪੰਚ ਹਰਜਿੰਦਰ ਸਿੰਘ ਮਨਿਆਲਾ ਅਤੇ ਕਰਨੈਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਨਾੜ ਸਾੜਨ 'ਚ ਸ਼ਾਹਕੋਟ ਮੋਹਰੀ, ਇਕ ਖ਼ਿਲਾਫ ਐਫ.ਆਈ.ਆਰ. ਦਰਜ <br/> ਅਗਲੀ ਖ਼ਬਰ 42ਵੇਂ ਮਹਾਨ ਸ਼ਹੀਦੀ ਸਮਾਗਮ ਮੌਕੇ ਸ਼ਹੀਦਾਂ ਦੇ ਸਤਿਕਾਰ 'ਚ ਸੰਗਤਾਂ 6 ਜੂਨ ਨੂੰ ਮਹਿਤੇ ਪਹੁੰਚਣ-ਬਾਬਾ ਹਰਨਾਮ ਸਿੰਘ ਖ਼...
Ad Position 24