23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਾਨਸਾ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 10-05-2026

ਮਾਨਸਾ, 9 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਦੇ ਨੌਜਵਾਨ ਨਵਦੀਪ ਸਿੰਘ (20) ਪੁੱਤਰ ਜਸਪਾਲ ਸਿੰਘ ਦੀ ਵੱਧ ਮਾਤਰਾ 'ਚ ਨਸ਼ਾ ਲੈਣ ਕਾਰਨ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਨਵਦੀਪ ਬਾਕਸਿੰਗ ਦਾ ਚੰਗਾ ਖਿਡਾਰੀ ਹੋਣ ਕਰਕੇ ਨੈਸ਼ਨਲ ਪੱਧਰ ਤੱਕ ਖੇਡ ਚੁੱਕਿਆ ਸੀ ਤੇ ਇਨ੍ਹੀਂ ਦਿਨੀਂ ਰਾੜਾ ਸਾਹਿਬ ਵਿਖੇ ਏ. ਸੀ. ਮਕੈਨਿਕ ਵਜੋਂ ਕੰਮ ਕਰਦਾ ਸੀ | 2 ਦਿਨ ਪਹਿਲਾਂ ਹੀ ਉਹ ਘਰ ਆਇਆ ਸੀ ਤੇ ਆਰੀਆ ਸਕੂਲ ਮਾਨਸਾ ਨਜ਼ਦੀਕ ਉਸ ਦੀ ਮਿ੍ਤਕ ਦੇਹ ਮਿਲੀ | ਮੁਹੱਲਾ ਵਾਸੀ ਪਰਿਵਾਰਕ ਮੈਂਬਰਾਂ ਨਾਲ ਥਾਣਾ ਸ਼ਹਿਰੀ-2 ਮਾਨਸਾ ਵਿਖੇ ਆਏ, ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਵਾਰਡ 'ਚ ਸ਼ਰੇਆਮ ਨਸ਼ਾ ਵਿਕਦਾ ਹੈ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਵੀ ਓਵਰਡੋਜ਼ ਨਾਲ ਹੋਈ ਹੈ | ਥਾਣਾ ਮੁਖੀ ਗੁਰਤੇਜ ਸਿੰਘ ਮਾਨਖੇੜਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਮਿ੍ਤਕ ਨੌਜਵਾਨ 2 ਭੈਣਾਂ ਦਾ ਇਕਲੌਤਾ ਭਰਾ ਸੀ |

Ad Position 22
No active advertisement
ਪਿਛਲੀ ਖ਼ਬਰ ਨਾਈਜੀਰੀਅਨ ਮਹਿਲਾ ਤੇ ਟੈਕਸੀ ਡਰਾਈਵਰ 3 ਕਿਲੋ 69 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਸ਼ੁਕਰਾਨਾ ਯਾਤਰਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਹੋਈ ਸੰਪੂਰਨ <br/>
Ad Position 24