ਅੰਮਿ੍ਤਸਰ, 9 ਮਈ (ਸੁਰਿੰਦਰ ਕੋਛੜ)-ਸੁਰੱਖਿਆ ਬਲਾਂ ਨੇ ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ 'ਚ ਕੀਤੇ ਵੱਖ-ਵੱਖ ਆਪ੍ਰੇਸ਼ਨਾਂ 'ਚ 5 ਅੱਤਵਾਦੀਆਂ ਨੂੰ ਮਾਰੇ ਜਾਣ ਦਾ ਦਾਅਵਾ ਕੀਤਾ ਹੈ | ਖ਼ੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ 7 ਅਤੇ 8 ਮਈ ਨੂੰ ਸੂਬੇ ਦੇ ਟੈਂਕ ਅਤੇ ਡੇਰਾ ਇਸਮਾਈਲ ਖਾਨ ਜ਼ਿਲਿ੍ਹਆਂ 'ਚ ਇਹ ਆਪ੍ਰੇਸ਼ਨ ਕੀਤੇ | ਟੈਂਕ ਜ਼ਿਲ੍ਹੇ 'ਚ ਫ਼ੌਜੀ ਮੁਕਾਬਲੇ ਦੌਰਾਨ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨਾਲ ਸੰਬੰਧਿਤ 4 ਅੱਤਵਾਦੀ ਮਾਰੇ ਗਏ | ਜਦਕਿ ਡੇਰਾ ਇਸਮਾਈਲ ਖਾਨ 'ਚ ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ 'ਚ ਇਕ ਟੀ. ਟੀ. ਪੀ. ਲੜਾਕਾ ਮਾਰਿਆ ਗਿਆ | ਸੁਰੱਖਿਆ ਬਲਾਂ ਨੇ ਮਾਰੇ ਗਏ ਅੱਤਵਾਦੀਆਂ ਤੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ |