25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਬੈਂਕਾਂ ਵਿਚ ਨਕਦੀ ਦੀ ਕਮੀ ਨੇ ਕਿਸਾਨਾਂ ਨੂੰ ਕੀਤਾ ਪ੍ਰੇਸ਼ਾਨ ਦਿਨ ਭਰ ਲਾਈਨਾਂ ਵਿਚ ਖੜ੍ਹੇ ਰਹਿਣ ਲਈ ਮਜਬੂਰ <br/>

Ad Position 21
No active advertisement
ਅਜੀਤ ਡੈਸਕ 10-05-2026
ਕੇਵਲ ਸਿੰਗਲਾ

ਮੂਨਕ, 9 ਮਈ-ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਕਣਕ ਦੀ ਫ਼ਸਲ ਵੇਚਣ ਮਗਰੋਂ ਸਰਕਾਰ ਵਲੋਂ ਕਿਸਾਨਾਂ ਦੇ ਖਾਤਿਆਂ ਵਿਚ ਅਦਾਇਗੀ ਤਾਂ ਭੇਜ ਦਿੱਤੀ ਗਈ ਹੈ, ਪਰ ਬੈਂਕਾਂ ਵਿਚ ਨਕਦੀ ਦੀ ਘਾਟ ਕਾਰਨ ਕਿਸਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਕਿਸਾਨਾਂ ਦਾ ਦੋਸ਼ ਹੈ ਕਿ ਖਾਤਿਆਂ ਵਿਚ ਪੈਸੇ ਆਉਣ ਦੇ ਬਾਵਜੂਦ ਉਨ੍ਹਾਂ ਨੂੰ ਬੈਂਕਾਂ ਤੋਂ ਆਪਣੀ ਹੀ ਰਕਮ ਲੈਣ ਲਈ ਦਿਨ ਭਰ ਚੱਕਰ ਕੱਟਣੇ ਪੈ ਰਹੇ ਹਨ | ਕਈ ਬੈਂਕ ਇੱਕ ਦਿਨ ਵਿਚ ਸਿਰਫ਼ ਦੱਸ ਹਜ਼ਾਰ ਤੋਂ ਪੰਜਾਹ ਹਜ਼ਾਰ ਰੁਪਏ ਤੱਕ ਹੀ ਨਕਦ ਦੇ ਰਹੇ ਹਨ, ਜਿਸ ਨਾਲ ਕਿਸਾਨਾਂ ਦੇ ਜ਼ਰੂਰੀ ਕੰਮ ਰੁਕੇ ਪਏ ਹਨ | ਪਿੰਡਾਂ ਤੋਂ ਸਵੇਰੇ ਹੀ ਬੈਂਕਾਂ ਦੇ ਬਾਹਰ ਲੰਬੀਆਂ ਲਾਈਨਾਂ ਲੱਗਣ ਲੱਗ ਜਾਂਦੀਆਂ ਹਨ | ਬਜ਼ੁਰਗ ਕਿਸਾਨ, ਮਹਿਲਾਵਾਂ ਤੇ ਮਜ਼ਦੂਰ ਘੰਟਿਆਂ ਉਡੀਕ ਕਰਦੇ ਹਨ, ਪਰ ਬਹੁਤ ਵਾਰ ਸ਼ਾਮ ਤੱਕ ਇਹ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ ਕਿ ਬੈਂਕ ਵਿਚ ਕੈਸ਼ ਖ਼ਤਮ ਹੋ ਗਿਆ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖੇਤੀ ਲਈ ਆੜ੍ਹਤੀਆਂ, ਸਹਿਕਾਰੀ ਸਭਾਵਾਂ ਤੇ ਨਿੱਜੀ ਲੋਕਾਂ ਤੋਂ ਕਰਜ਼ੇ ਲਏ ਹੋਏ ਹਨ, ਜਿਨ੍ਹਾਂ ਦੀ ਅਦਾਇਗੀ ਸਮੇਂ ਸਿਰ ਕਰਨੀ ਲਾਜ਼ਮੀ ਹੈ | ਇਸ ਤੋਂ ਇਲਾਵਾ ਬੱਚਿਆਂ ਦੀਆਂ ਸਕੂਲੀ ਅਤੇ ਕਾਲਜ ਫ਼ੀਸਾਂ, ਘਰੇਲੂ ਖ਼ਰਚੇ ਅਤੇ ਅਗਲੀ ਫ਼ਸਲ ਦੀ ਤਿਆਰੀ ਲਈ ਖਾਦ, ਬੀਜ ਅਤੇ ਡੀਜ਼ਲ ਦੀ ਖ਼ਰੀਦ ਵੀ ਇਸੇ ਰਕਮ ਨਾਲ ਕਰਨੀ ਹੈ | ਕਿਸਾਨਾਂ ਨੇ ਦੋਸ਼ ਲਗਾਇਆ ਕਿ ਬੈਂਕ ਪ੍ਰਬੰਧਨ ਉਨ੍ਹਾਂ ਦੇ ਖਾਤਿਆਂ ਵਿਚ ਪਈ ਜਮਾਂ ਰਕਮ 'ਤੇ ਵਿਆਜ ਕਮਾ ਰਹੇ ਹਨ, ਪਰ ਜਦੋਂ ਲੋਕ ਆਪਣਾ ਪੈਸਾ ਕਢਵਾਉਣ ਆਉਂਦੇ ਹਨ ਤਾਂ ਉਨ੍ਹਾਂ ਨੂੰ ਨਕਦੀ ਦੀ ਕਮੀ ਦਾ ਹਵਾਲਾ ਦੇ ਦਿੱਤਾ ਜਾਂਦਾ ਹੈ | ਇਸ ਕਾਰਨ ਪਿੰਡਾਂ ਵਿਚ ਆਰਥਿਕ ਗਤੀਵਿਧੀਆਂ ਵੀ ਪ੍ਰਭਾਵਿਤ ਹੋ ਰਹੀਆਂ ਹਨ | ਕਿਸਾਨ ਜਥੇਬੰਦੀਆਂ ਨੇ ਇਸ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਹੈ ਕਿ ਸਰਕਾਰ ਤੇ ਬੈਂਕ ਪ੍ਰਸ਼ਾਸਨ ਨੂੰ ਤੁਰੰਤ ਹਾਲਾਤ ਸੰਭਾਲਣੇ ਚਾਹੀਦੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਮੰਡੀ ਸੀਜ਼ਨ ਦੌਰਾਨ ਪਹਿਲਾਂ ਹੀ ਪਤਾ ਹੁੰਦਾ ਹੈ ਕਿ ਕਿਸਾਨਾਂ ਦੇ ਖਾਤਿਆਂ ਵਿਚ ਵੱਡੀ ਮਾਤਰਾ ਵਿਚ ਭੁਗਤਾਨ ਆਵੇਗਾ, ਇਸ ਲਈ ਬੈਂਕਾਂ ਵਿਚ ਪਹਿਲਾਂ ਤੋਂ ਹੀ ਨਕਦੀ ਦਾ ਪ੍ਰਬੰਧ ਹੋਣਾ ਚਾਹੀਦਾ ਸੀ | ਦੂਜੇ ਪਾਸੇ ਕੁਝ ਬੈਂਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਉੱਪਰਲੇ ਪੱਧਰ ਤੋਂ ਸੀਮਿਤ ਨਕਦੀ ਮਿਲਣ ਕਾਰਨ ਉਨ੍ਹਾਂ ਨੂੰ ਰਕਮ ਵੰਡਣ ਵਿਚ ਦਿੱਕਤ ਆ ਰਹੀ ਹੈ | ਉਨ੍ਹਾਂ ਨੇ ਦਾਅਵਾ ਕੀਤਾ ਕਿ ਰੋਜ਼ਾਨਾ ਆ ਰਹੀ ਨਕਦੀ ਨੂੰ ਤਰਜੀਹ ਦੇ ਆਧਾਰ 'ਤੇ ਗਾਹਕਾਂ ਵਿਚ ਵੰਡਿਆ ਜਾ ਰਿਹਾ ਹੈ ਪਰ ਕਿਸਾਨ ਇਸ ਜਵਾਬ ਨਾਲ ਸੰਤੁਸ਼ਟ ਨਹੀਂ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਖਾਤਿਆਂ ਵਿਚ ਪੂਰੀ ਅਦਾਇਗੀ ਆ ਚੁੱਕੀ ਹੈ ਤਾਂ ਉਨ੍ਹਾਂ ਨੂੰ ਆਪਣੀ ਜ਼ਰੂਰਤ ਮੁਤਾਬਕ ਰਕਮ ਮਿਲਣੀ ਚਾਹੀਦੀ ਹੈ | ਕਿਸਾਨਾਂ ਨੇ ਸਰਕਾਰ ਕੋਲ ਮੰਗ ਕੀਤੀ ਹੈ ਕਿ ਤੁਰੰਤ ਬੈਂਕਾਂ ਵਿਚ ਕੈਸ਼ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪਾਕਿ 'ਚ ਸਿੱਖ ਗੁਰੂਆਂ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕਰਵਾਇਆ ਜਾਵੇਗਾ-ਬਿਸ਼ਨ ਸਿੰਘ... ਅਗਲੀ ਖ਼ਬਰ ਜ਼ਮੀਨੀ ਵਿਵਾਦ ਕਾਰਨ ਇਕ ਵਿਅਕਤੀ ਦਾ ਕਤਲ <br/>
Ad Position 24