ਲਖਨਊ, 9 ਮਈ (ਪੀ.ਟੀ.ਆਈ.)-ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਇਕ ਵਾਰ ਫਿਰ ਚੋਣਾਂ ਲਈ ਬੈਲਟ ਪੇਪਰਾਂ ਦੀ ਵਰਤੋਂ ਦੀ ਵਕਾਲਤ ਕੀਤੀ | ਯੂ.ਕੇ. ਵਿਚ ਹਾਲ ਹੀ 'ਚ ਹੋਈਆਂ ਚੋਣਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਮੰਗ ਕੀਤੀ ਕਿ ਭਾਰਤ 'ਚ ਵੀ ਚੋਣਾਂ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਕਰਵਾਈਆਂ ਜਾਣ | ਉਨ੍ਹਾਂ ਕਿਹਾ ਕਿ ਜਦੋਂ ਅਮਰੀਕਾ, ਜਾਪਾਨ, ਜਰਮਨੀ ਤੇ ਇੰਗਲੈਂਡ ਵਰਗੇ ਦੇਸ਼ਾਂ ਨੇ ਕੱਲ੍ਹ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਵੋਟ ਪਾਈ, ਤਾਂ ਸਾਡਾ ਮੰਨਣਾ ਹੈ ਕਿ ਸਾਡੇ ਲਈ ਵੀ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਵੋਟ ਪਾਉਣਾ ਮਹੱਤਵਪੂਰਨ ਹੈ | ਯਾਦਵ ਨੇ ਕਿਹਾ ਕਿ ਲੋਕਤੰਤਰ, ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਬਚਾਉਣ ਲਈ ਵਚਨਬੱਧ ਸਾਰੇ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ |