17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਭਾਜਪਾ ਨੇ ਪੰਜਾਬ ਸਰਕਾਰ ਨੂੰ ਪੁਲਿਸ ਦੀ ਦੁਰਵਰਤੋਂ ਤੇ ਰਾਜਨੀਤਿਕ ਬਦਲੇ ਦੀ ਰਾਜਨੀਤੀ ਖਿਲਾਫ਼ ਚਿਤਾਵਨੀ ਦਿੱਤੀ

Ad Position 21
No active advertisement
ਅਜੀਤ ਡੈਸਕ 11-05-2026

ਪੰਜਾਬ ਵਿਚ ਰਾਜਨੀਤਿਕ ਡਰਾਉਣ-ਧਮਕਾਉਣ ਨੂੰ ਭਾਜਪਾ ਬਰਦਾਸ਼ਤ ਨਹੀਂ ਕਰੇਗੀ-ਅਸ਼ਵਨੀ ਸ਼ਰਮਾ
ਚੰਡੀਗੜ੍ਹ, 10 ਮਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੇ ਦਫ਼ਤਰਾਂ 'ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੀਤੇ ਗਏ ਹਮਲਿਆਂ ਤੇ ਗਲਤ ਵਰਤਾਅ ਦੀ ਕੜੀ ਨਿੰਦਾ ਕਰਦੇ ਹੋਏ ਤੇ ਪੰਜਾਬ ਪੁਲਿਸ 'ਤੇ ਰਾਜਨੀਤਿਕ ਦਬਾਅ ਹੇਠ ਕੰਮ ਕਰਨ ਅਤੇ ਭਾਜਪਾ ਵਰਕਰਾਂ ਖਿਲਾਫ਼ ਗੁੰਡਾਗਰਦੀ ਨੂੰ ਪ੍ਰੋਤਸਾਹਿਤ ਕਰਨ ਦੇ ਦੋਸ਼ ਲਗਾਉਂਦੇ ਹੋਏ ਸੂਬਾ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੇਤਾਵਨੀ ਦਿੱਤੀ ਕਿ ਭਾਰਤੀ ਜਨਤਾ ਪਾਰਟੀ ਰਾਜਨੀਤਿਕ ਡਰਾਉਣ-ਧਮਕਾਉਣ ਤੇ ਪੁਲਿਸ ਮਸ਼ੀਨਰੀ ਦੇ ਦੁਰਵਰਤੋਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ਵਿਚ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਰਾਜ ਸਰਕਾਰ ਸਰਕਾਰੀ ਮਸ਼ੀਨਰੀ ਦਾ ਦੁਰਵਰਤੋਂ ਕਰ ਰਹੀ ਹੈ, ਲੋਕਤਾਂਤਰਿਕ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੀ ਹੈ ਤੇ ਆਪਣੇ ਨੇਤਾਵਾਂ 'ਤੇ ਲੱਗੇ ਭਿ੍ਸ਼ਟਾਚਾਰ ਦੇ ਦੋਸ਼ਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਸੰਜੀਵ ਅਰੋੜਾ ਨਾਲ ਸੰਬੰਧਿਤ ਹਵਾਲਾ ਰਾਸ਼ੀ ਮਾਮਲੇ ਵਿਚ ਹਾਲ ਹੀ ਵਿਚ ਈ.ਡੀ. ਦੀ ਕਾਰਵਾਈ ਦਾ ਜ਼ਿਕਰ ਕਰਦੇ ਹੋਏ ਸ਼ਰਮਾ ਨੇ ਕਿਹਾ ਕਿ ਜਦੋਂ ਵੀ ਜਾਂਚ ਏਜੰਸੀਆਂ 'ਆਪ' ਆਗੂਆਂ ਖਿਲਾਫ਼ ਕਾਰਵਾਈ ਕਰਦੀਆਂ ਹਨ ਤਾਂ ਪਾਰਟੀ ਤੁਰੰਤ ਲੋਕਤੰਤਰ ਅਤੇ ਸੰਵਿਧਾਨ ਖ਼ਤਰੇ ਵਿਚ ਹੋਣ ਦੇ ਨਾਅਰੇ ਲਗਾਉਣ ਲੱਗ ਜਾਂਦੀ ਹੈ | ਸ਼ਰਮਾ ਨੇ ਕਿਹਾ ਕਿ ਨਾ ਤਾਂ ਪੰਜਾਬ ਖ਼ਤਰੇ ਵਿਚ ਹੈ ਅਤੇ ਨਾ ਹੀ ਲੋਕਤੰਤਰ, ਸਗੋਂ ਆਮ ਆਦਮੀ ਪਾਰਟੀ ਸਰਕਾਰ ਦੀ ਭਿ੍ਸ਼ਟ ਪ੍ਰਣਾਲੀ ਜ਼ਰੂਰ ਖ਼ਤਰੇ ਵਿਚ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਭਿ੍ਸ਼ਟਾਚਾਰ ਤੇ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਲੁਕਾਉਣ ਲਈ ਸੂਬੇ ਵਿੱਚ ਅਸ਼ਾਂਤੀ ਅਤੇ ਰਾਜਨੀਤਿਕ ਟਕਰਾਅ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਪੱਛਮੀ ਬੰਗਾਲ ਦਾ ਹਵਾਲਾ ਦਿੰਦਿਆਂ ਸ਼ਰਮਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਡਰ ਤੇ ਰਾਜਨੀਤਿਕ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਆਪਣੇ ਸੰਬੋਧਨ ਦੇ ਅੰਤ ਵਿਚ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੇ ਯਤਨਾਂ ਖਿਲਾਫ਼ ਚੇਤਾਵਨੀ ਦਿੱਤੀ ਤੇ ਕਿਹਾ ਕਿ ਭਾਜਪਾ ਵਰਕਰ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਨੂੰ ਨਿਡਰ ਹੋ ਕੇ ਉਠਾਉਂਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਤਿੰਨ ਮੌਤਾਂ <br/> ਅਗਲੀ ਖ਼ਬਰ ਪਾਕਿਸਤਾਨ ਰੇਂਜਰਾਂ ਨੇ ਵਾਹਗਾ ਸਰਹੱਦ 'ਤੇ ਅੰਤਰਰਾਸ਼ਟਰੀ ਕਾਨੂੰਨ ਦੀਆਂ ਉਡਾਈਆਂ ਧੱਜੀਆਂ
Ad Position 24