17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੜਕ ਹਾਦਸੇ 'ਚ ਤਿੰਨ ਮੌਤਾਂ <br/>

Ad Position 21
No active advertisement
ਅਜੀਤ ਡੈਸਕ 11-05-2026
ਫਤਹਿਗੜ੍ਹ ਸਾਹਿਬ, 10 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਵਿਚ ਪੈਂਦੇ ਪਿੰਡ ਹਿੰਦੂਪੁਰ ਨੇੜੇ ਬੀਤੀ ਦੇਰ ਰਾਤ ਵਾਪਰੇ ਇਕ ਭਿਆਨਕ ਦਰਦਨਾਕ ਸੜਕ ਹਾਦਸੇ ਵਿਚ ਦੋ ਮੋਟਰਸਾਈਕਲਾਂ 'ਤੇ ਸਵਾਰ ਇਕੋ ਪਿੰਡ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ | ਇਹ ਹਾਦਸਾ ਸ਼ਨੀਵਾਰ ਰਾਤ 10 ਵਜੇ ਦੇ ਕਰੀਬ ਉਦੋਂ ਵਾਪਰਿਆ ਦੱਸਿਆ ਜਾ ਰਿਹਾ ਹੈ ਜਦੋਂ ਇਕ ਕਾਰ ਨੇ ਮੋਟਰਸਾਈਕਲਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨੋਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ | ਥਾਣਾ ਬਡਾਲੀ ਆਲਾ ਸਿੰਘ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਅਤੇ ਮੋਹਨ ਸਿੰਘ ਵਾਸੀਆਨ ਪਿੰਡ ਬੀਬੀਪੁਰ ਜ਼ਿਲਾ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ | ਰਾਮ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਉਕਤ ਸਕਾਰਪੀਓ ਗੱਡੀ ਵੀ ਦਰਖ਼ਤ ਨਾਲ ਟਕਰਾਅ ਗਈ ਅਤੇ ਕਾਰ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ, ਜਿਸ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਹੁਣ ਮਿਊਜ਼ਿਕ ਇੰਡਸਟਰੀ ਈ.ਡੀ. ਦੇ ਰਾਡਾਰ 'ਤੇ? ਅਗਲੀ ਖ਼ਬਰ ਭਾਜਪਾ ਨੇ ਪੰਜਾਬ ਸਰਕਾਰ ਨੂੰ ਪੁਲਿਸ ਦੀ ਦੁਰਵਰਤੋਂ ਤੇ ਰਾਜਨੀਤਿਕ ਬਦਲੇ ਦੀ ਰਾਜਨੀਤੀ ਖਿਲਾਫ਼ ਚਿਤਾਵਨੀ ਦਿੱਤੀ
Ad Position 24