17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਹਵਾਲਾਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਪੁਲਿਸ 'ਤੇ ਅਣਗਹਿਲੀ ਦੇ ਦੋਸ਼ <br/>

Ad Position 21
No active advertisement
ਅਜੀਤ ਡੈਸਕ 11-05-2026

ਅਮਲੋਹ, 10 ਮਈ (ਹਰਪ੍ਰੀਤ ਸਿੰਘ ਗਿੱਲ, ਕੇਵਲ ਸਿੰਘ)-ਲੰਘੀ ਰਾਤ ਥਾਣਾ ਅਮਲੋਹ 'ਚ ਉਸ ਸਮੇਂ ਹਾਲਾਤ ਗੰਭੀਰ ਹੋ ਗਏ, ਜਦੋਂ ਚੋਰੀ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤੇ ਗਏ ਇਕ ਵਿਅਕਤੀ ਵਲੋਂ ਥਾਣੇ ਦੀ ਹਵਾਲਾਤ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ | ਮਿ੍ਤਕ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਨੇਤਰ ਸਿੰਘ ਵਾਸੀ ਪਿੰਡ ਮਾਜਰੀ ਕਿਸ਼ਨੇ ਵਾਲੀ ਵਜੋਂ ਹੋਈ ਹੈ, ਜਿਸ ਨੂੰ ਬੀਤੇ ਦਿਨੀਂ ਪਿੰਡ ਰਾਏਪੁਰ ਵਿਖੇ ਕੇਬਲਾਂ ਚੋਰੀ ਕਰਨ ਦੇ ਦੋਸ਼ ਵਿਚ ਕਿਸਾਨਾਂ ਵਲੋਂ ਫੜ ਕੇ ਪੁਲਿਸ ਹਵਾਲੇ ਕੀਤਾ ਗਿਆ ਸੀ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਮਾਮਲਾ ਦਰਜ ਕਰਕੇ ਉਕਤ ਆਰੋਪੀ ਦਾ ਰਿਮਾਂਡ ਹਾਸਲ ਕੀਤਾ ਹੋਇਆ ਸੀ, ਪਰ ਉਸ ਨੇ ਹਵਾਲਾਤ ਅੰਦਰ ਪਏ ਕੰਬਲ ਨੂੰ ਰੱਸੀ ਬਣਾ ਕੇ ਗਲ ਫਾਹਾ ਲੈ ਲਿਆ | ਦੂਜੇ ਪਾਸੇ ਥਾਣੇ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨਾਲ ਜਦੋਂ ਗੱਲ ਕੀਤੀ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਕਰਦਿਆਂ ਇਲਜ਼ਾਮ ਲਾਇਆ ਕਿ ਹਵਾਲਾਤ ਵਿਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣ ਦੇ ਬਾਵਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਪੁੱਤਰ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ | ਪਰਿਵਾਰ ਨੇ ਇਸ ਨੂੰ ਪੁਲਿਸ ਦੀ ਵੱਡੀ ਅਣਗਹਿਲੀ ਦੱਸਦਿਆਂ ਇਨਸਾਫ਼ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੱਛਮੀ ਏਸ਼ੀਆ ਦੇ ਹਾਲਾਤ ਸੁਧਰਨ ਤੱਕ ਲੋਕਾਂ ਨੂੰ ਝਟਕੇ ਦਿੰਦੀ ਰਹੇਗੀ ਮਹਿੰਗਾਈ <br/> ਅਗਲੀ ਖ਼ਬਰ ਹੁਣ ਮਿਊਜ਼ਿਕ ਇੰਡਸਟਰੀ ਈ.ਡੀ. ਦੇ ਰਾਡਾਰ 'ਤੇ?
Ad Position 24