17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸ੍ਰੀ ਹਰਿਮੰਦਰ ਸਾਹਿਬ ਸਰਾਵਾਂ ਵਾਲੇ ਰਸਤੇ ਦੇ ਸੁੰਦਰੀਕਰਨ ਦੀ ਸੇਵਾ ਆਰੰਭ, ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਗੁ: ਬਾਬਾ ਅਟੱਲ ਰਾਇ ਸਾਹਿਬ ਰਸਤੇ ਦੀ ਦਿੱਖ ਬਣੇਗੀ ਸੁੰਦਰ <br/>

Ad Position 21
No active advertisement
ਅਜੀਤ ਡੈਸਕ 11-05-2026

ਅੰਮਿ੍ਤਸਰ, 10 ਮਈ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁ: ਬਾਬਾ ਅਟੱਲ ਰਾਇ ਸਾਹਿਬ ਤੱਕ ਸਰਾਵਾਂ ਵਾਲੇ ਰਸਤੇ ਦੇ ਸੁੰਦਰੀਕਰਨ ਤੇ ਨਵੀਨੀਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਵਲੋਂ ਸੰਪਰਦਾ ਬਾਬਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ | ਜਿਸ ਦੀ ਅੰਰਭਤਾ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤੀ ਗਈ | ਇਸ ਮੌਕੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੀ ਆਸਥਾ ਦਾ ਕੇਂਦਰ ਹੈ ਤੇ ਹਰ ਸਿੱਖ ਇਸ ਪਾਵਨ ਅਸਥਾਨ 'ਤੇ ਨਤਮਸਤਕ ਹੋਣ ਦੀ ਤਾਂਘ ਰੱਖਦਾ ਹੈ | ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੰਤਿ੍ੰਗ ਕਮੇਟੀ ਨੇ ਇਸ ਰਸਤੇ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਦੀ ਅੱਜ ਰਸਮੀ ਤੌਰ 'ਤੇ ਸ਼ੁਰੂਆਤ ਕੀਤੀ ਗਈ | ਰਸਤੇ ਵਿਚ ਪੈਦਲ ਚੱਲਣ ਲਈ ਵਿਸ਼ੇਸ਼ ਜਗ੍ਹਾ ਤਿਆਰ ਕਰਨ ਦੇ ਨਾਲ-ਨਾਲ ਕੁਦਰਤੀ ਵਾਤਾਵਰਨ ਲਈ ਬੂਟੇ ਵੀ ਲਗਾਏ ਜਾਣਗੇ | ਉਨ੍ਹਾਂ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਇਹ ਕਾਰਜ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਪੀਲ ਕੀਤੀ | ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਇਹ ਰਸਤਾ ਜਲਦ ਤਿਆਰ ਕੀਤਾ ਜਾਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਭੁਰੀਵਾਲੇ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ,ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਅਜ਼ਾਦਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਜਸਪਾਲ ਸਿੰਘ ਢੱਡੇ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਐਕਸੀਅਨ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਆਰਕੀਟੈਕਟ ਬਲਜੀਤ ਸਿੰਘ ਜਲੰਧਰ, ਸੁਪ੍ਰੀਟੈਂਡੈਂਟ ਨਿਸ਼ਾਨ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨੀਤੀ ਆਯੋਗ ਦੀ ਰਿਪੋਰਟ : ਸਕੂਲ ਸਿੱਖਿਆ ਵਿਚ ਪੰਜਾਬ ਨੇ ਕੇਰਲਮ ਨੂੰ ਪਛਾੜਿਆ ਅਗਲੀ ਖ਼ਬਰ ਪੱਛਮੀ ਏਸ਼ੀਆ ਦੇ ਹਾਲਾਤ ਸੁਧਰਨ ਤੱਕ ਲੋਕਾਂ ਨੂੰ ਝਟਕੇ ਦਿੰਦੀ ਰਹੇਗੀ ਮਹਿੰਗਾਈ <br/>
Ad Position 24