17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਬੁੱਢਾ ਦਲ ਦੇ ਜਥੇਦਾਰ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੇ ਬਰਸੀ ਸਮਾਗਮ ਸੰਪੂਰਨ <br/>

Ad Position 21
No active advertisement
ਅਜੀਤ ਡੈਸਕ 11-05-2026

ਤਲਵੰਡੀ ਸਾਬੋ, 10 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 12ਵੇਂ ਮੁਖੀ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਤੇ 13ਵੇਂ ਮੁਖੀ ਮਰਹੂਮ ਬਾਬਾ ਸੰਤਾ ਸਿੰਘ ਦੀ ਕ੍ਰਮਵਾਰ 58ਵੀਂ ਤੇ 18ਵੀਂ ਬਰਸੀ ਨੂੰ ਸਮਰਪਿਤ ਸਮਾਗਮ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ | ਬਰਸੀ ਸਮਾਗਮਾਂ ਵਿਚ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਬਾਬਾ ਨਾਹਰ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਬੇਲਾਂ, ਬਾਬਾ ਜੋਗਾ ਸਿੰਘ ਕਰਨਾਲ ਵਾਲਿਆ ਤੋਂ ਇਲਾਵਾ ਪੰਥ ਦੀਆਂ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਦਿਆਂ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੋਰ ਨੇ ਕੀਤੀ ਉਪਰੰਤ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਅੰਮਿ੍ਤਸਰ ਸਾਹਿਬ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਮਸਤੂਆਣਾ ਵਾਲਿਆ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਖਜੀਤ ਸਿੰਘ ਘਨੱਈਆ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਬੁੱਢਾ ਦਲ ਦੇ ਮਰਹੂਮ ਜਥੇਦਾਰਾਂ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਵਲੋਂ ਦਲ ਪੰਥ ਦੀ ਚੜਦੀਕਲ੍ਹਾ ਲਈ ਕੀਤੇ ਕਾਰਜਾਂ ਤੋਂ ਜਾਣੂੰ ਕਰਵਾਇਆ | ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਬੁੱਢਾ ਦਲ ਵਲੋਂ ਸਿੱਖੀ ਪ੍ਰਚਾਰ ਪ੍ਰਸਾਰ 'ਚ ਨਿਭਾਈ ਜਾ ਰਹੀ ਭੂਮਿਕਾ 'ਤੇ ਚਾਨਣਾ ਪਾਇਆ | ਅਖੀਰ ਵਿਚ ਬੁੱਢਾ ਦਲ ਦੇ ਮੌਜੂਦਾ ਮੁਖੀ ਸ਼੍ਰੋਮਣੀ ਸੇਵਾ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ (96 ਕਰੋੜੀ) ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਸਟੇਜ ਦੀ ਸੇਵਾ ਪ੍ਰਸਿੱਧ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਨੇ ਨਿਭਾਈ | ਸਮਾਗਮਾਂ ਵਿਚ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਮੇਜਰ ਸਿੰਘ ਮੁਖਤਿਆਰੇਆਮ, ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ, ਬਾਬਾ ਵੱਸਣ ਸਿੰਘ ਮੜੀਆਂਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਬਾਬਾ ਸਵਰਨਜੀਤ ਸਿੰਘ ਤਰਨਾਦਲ, ਬਾਬਾ ਖੜਕ ਸਿੰਘ, ਬਾਬਾ ਸੁਖਪਾਲ ਸਿੰਘ ਮਾਲਵਾ, ਬਾਬਾ ਗੁਰਵਿੰਦਰ ਸਿੰਘ ਨੰਗਲੀ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਬਾਬਾ ਤੇਜਾ ਸਿੰਘ ਹੈੱਡ ਗ੍ਰੰਥੀ ਮਸਤੂਆਣਾ, ਬਾਬਾ ਕਰਮ ਸਿੰਘ ਜ਼ੀਰਕਪੁਰ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਦਲੇਰ ਸਿੰਘ ਖ਼ਾਲਸਾ ਸੇਵਾਦਾਰ ਗੁ: ਬੇਰਸਾਹਿਬ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਬਲਦੇਵ ਸਿੰਘ ਤਰਨਾ ਦਲ, ਬਾਬਾ ਵਿਸ਼ਵ ਪ੍ਰਤਾਪ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਬਾਬਾ ਜਗਜੀਤ ਸਿੰਘ ਮਾਨਸਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਅਰਜਨ ਸਿੰਘ ਪਟਿਆਲਾ, ਭਾਈ ਹਰਪ੍ਰੀਤ ਸਿੰਘ ਤੋਂ ਇਲਾਵਾ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬਲਜਿੰਦਰ ਕੌਰ ਦੇ ਪਿਤਾ ਜਥੇਦਾਰ ਦਰਸ਼ਨ ਸਿੰਘ ਆਦਿ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਨੂੰ ਮਾਤਾ ਅੰਮਿ੍ਤਾ ਦੇਵੀ ਦੇ ਇਤਿਹਾਸ ਨੂੰ ਸਿਲੇਬਸ ਨਾਲ ਜੋੜਨ ਲਈ ਢੁਕਵੀਂ ਕਾਰਵਾ... ਅਗਲੀ ਖ਼ਬਰ 4161 ਭਰਤੀ ਵਾਲਿਆਂ 'ਚੋਂ 253 ਅਧਿਆਪਕਾਂ ਦੇ ਭਵਿੱਖ 'ਤੇ ਕਾਲੇ ਬੱਦਲ ਛਾਏ
Ad Position 24