02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਨੂਰਪੁਰ ਬੇਦੀ ਵਿਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 11-05-2026
ਨੂਰਪੁਰ ਬੇਦੀ, 10 ਮਈ (ਢੀਂਡਸਾ)-ਅੱਜ ਦੇਰ ਸ਼ਾਮ ਨੂਰਪੁਰ ਬੇਦੀ ਦੇ ਇੱਕ ਸ਼ੋਅਰੂਮ ਅੱਗੇ ਕੁੱਝ ਅਣਪਛਾਤੇ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਕ ਮਿ੍ਤਕ ਨੌਜਵਾਨ ਹਰਮੋਲ ਸਿੰਘ (25) ਪੁੱਤਰ ਜਸਵੀਰ ਸਿੰਘ ਪਿੰਡ ਸ਼ਾਹਪੁਰ ਬੇਲਾ ਦੱਸਿਆ ਗਿਆ ਹੈ | ਪਤਾ ਲੱਗਾ ਹੈ ਕਿ ਗੋਲੀ ਦਾ ਸ਼ਿਕਾਰ ਹੋਇਆ ਨੌਜਵਾਨ ਆਪਣੇ ਇੱਕ ਸਾਥੀ ਨਾਲ ਆਜਮਪਰ ਨਜ਼ਦੀਕ ਖੁਲੇ ਇਕ ਸ਼ੋਅਰੂਮ ਤੋਂ ਸਮਾਨ ਲੈ ਕੇ ਨਿਕਲੇ ਸਨ ਕਿ ਸੜਕ 'ਤੇ ਖੜੇ ਕੁੱਝ ਅਣਪਛਾਤੇ ਨੌਜਵਾਨਾਂ ਨੇ ਉਕਤ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ | ਜਿਸਨੂੰ ਸਿੰਘਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮਿ੍ਤਕ ਐਲਾਨ ਦਿੱਤਾ | ਇਸ ਸਬੰਧੀ ਨੂਰਪੁਰ ਬੇਦੀ ਪੁਲਿਸ ਥਾਣੇ ਦੇ ਐਸ.ਐਚ.ਓ. ਰੋਹਿਤ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਜਾ ਕੇ ਮਾਮਲੇ ਦੀ ਜਾਂਚ ਵਿਚ ਜੁੱਟ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ਇਹ ਕੋਈ ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਿਉਂਸੀਪਲ ਵਰਕਰਜ਼ ਫੈਡਰੇਸ਼ਨ ਨੇ ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਲੋਂ ਕੀਤੀ ਹੜਤਾਲ ਨੂੰ ਦਿੱਤਾ ਭਰਵਾਂ ਹੁੰਗਾਰ... ਅਗਲੀ ਖ਼ਬਰ ਸਰਕਾਰ ਨੇ 15 ਪੀ.ਸੀ.ਐਸ. ਅਧਿਕਾਰੀ ਬਦਲੇ ਸਕੱਤਰ ਸਿੰਘ ਬੱਲ ਨੂੰ ਡਾਇਰੈਕਟਰ, ਸਕੂਲ ਸਿੱਖਿਆ ਲਗਾਇਆ <br/>
Ad Position 24