02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ਮਿਉਂਸੀਪਲ ਵਰਕਰਜ਼ ਫੈਡਰੇਸ਼ਨ ਨੇ ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਲੋਂ ਕੀਤੀ ਹੜਤਾਲ ਨੂੰ ਦਿੱਤਾ ਭਰਵਾਂ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 11-05-2026

ਜਲੰਧਰ, 10 ਮਈ (ਸ਼ਿਵ)-ਆਉਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਪੰਜਾਬ ਦੀਆਂ ਸਾਰੀਆਂ ਨਗਰ ਕੌਂਸਲਾਂ ਨਗਰ ਪੰਚਾਇਤਾ ਵਿਚ ਅਣਮਿੱਥੇ ਸਮੇਂ ਦੀ ਹੜਤਾਲ ਮਿਉਂਸੀਪਲ ਐਕਸ਼ਨ ਕਮੇਟੀ ਦੇ ਸੱਦੇ 'ਤੇ ਸ਼ੁਰੂ ਹੋ ਗਈ ਹੈ, ਜਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਮਿਉਂਸੀਪਲ ਵਰਕਰਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਵਾਲੀਆਂ ਬੁਢਲਾਡਾ ਨੇ ਦੱਸਿਆ ਕਿ ਮਿਉਂਸੀਪਲ ਆਊਟਸੋਰਿਸ ਯੂਨੀਅਨ ਕਲੈਰੀਕਲ ਸਟਾਫ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਚੀਮਾ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਨੂੰ ਲੈ ਕੇ ਮਿਉਂਸੀਪਲ ਵਰਕਰਜ਼ ਫੈਡਰੇਸ਼ਨ ਦੇ ਝੰਡੇ ਹੇਠ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ ਤੇ ਪੰਜਾਬ ਦੀਆਂ ਸਾਰੀਆਂ ਨਗਰ ਕੌਂਸਲਾਂ ਨਗਰ ਪੰਚਾਇਤ ਦੇ ਆਉਟਸੋਰਿਸ ਮੁਲਾਜ਼ਮ ਵੀ ਹੜਤਾਲ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਆਉਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਜਿਸ ਵਿਚ ਕਲਰਕ, ਕੰਪਿਊਟਰ ਅਪਰੇਟਰ, ਇਲੈਕਟਰੀਜ਼ਨ, ਮਾਲੀ, ਬੇਲਦਾਰ, ਸੇਵਾਦਾਰ, ਡਰਾਈਵਰ, ਸਫ਼ਾਈ ਸੇਵਕ, ਸੀਵਰਮੈਨ, ਦਰਜ਼ਾ ਤਿੰਨ ਤੇ ਦਰਜਾ ਚਾਰ ਦੇ ਕਰਮਚਾਰੀ ਸ਼ਾਮਿਲ ਹਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ | ਮਿਉਂਸਪਲ ਆਗੂਆਂ ਗੁਰਪ੍ਰੀਤ ਵਾਲੀਆਂ ਬੁਢਲਾਡਾ, ਜਗਸੀਰ ਸਿੰਘ ਚੀਮਾ, ਨੈਬ ਸਿੰਘ ਜੈਤੋ, ਮਨੋਜ਼ ਦਿੜ੍ਹਬਾ, ਪ੍ਰਦੀਪ ਮੁਨਕ, ਸੁਰਿੰਦਰ ਟੋਨਾ ਅਮਿ੍ਤਸਰ, ਸਤਿਨਾਮ ਅਹਿਮਦਗੜ੍ਹ, ਬਲਵੀਰ ਖਹਿਰਾ ਗੁਰਦਾਸਪੁਰ, ਮੁਹੱਮਦ ਹਨੀਫ਼ ਮਲੇਰਕੋਟਲਾ, ਗੁਰਪ੍ਰੀਤ ਸਿੰਘ ਜਸਵੀਰ ਸਿੰਘ ਮਾਨਸਾ, ਸਤਪਾਲ ਸਤੀ ਸੁਨਾਮ, ਜਸਪ੍ਰੀਤ ਸਿੰਘ ਜਗਰਾਓਾ, ਲਛਮਣ ਸਿੰਘ ਬਾਘਾਪੁਰਾਣਾ, ਅਜੇ ਸੁਨਾਮ, ਹਰਦੀਪ ਤਪਾ ਨੇ ਕਿਹਾ ਕਿ ਇਹ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਦੇ ਹਵਾਈ ਅੱਡੇ 'ਤੇ ਨਸ਼ੀਲੀਆਂ ਗੋਲੀਆਂ ਤੇ ਗਾਂਜੇ ਸਮੇਤ ਦੋ ਯਾਤਰੀ ਗਿ੍ਫ਼ਤਾਰ <br/> ਅਗਲੀ ਖ਼ਬਰ ਨੂਰਪੁਰ ਬੇਦੀ ਵਿਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ
Ad Position 24