25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬੇਗੋਵਾਲ 'ਚ ਦਿਨ ਦਿਹਾੜੇ ਨੌਜਵਾਨ ਦਾ ਕਤਲ

Ad Position 21
No active advertisement
ਅਜੀਤ ਡੈਸਕ 12-05-2026
ਬੇਗੋਵਾਲ, 11 ਮਈ (ਸੁਖਜਿੰਦਰ ਸਿੰਘ)-ਅੱਜ ਦੇਰ ਸ਼ਾਮ ਕਸਬਾ ਬੇਗੋਵਾਲ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਨਜ਼ਰ ਆਇਆ ਜਦੋਂ ਮੀਖੋਵਾਲ ਪਾਰਕ ਦੇ ਬਾਹਰ ਮੇਨ ਬਾਜ਼ਾਰ 'ਚ ਦੋ ਨੌਜਵਾਨਾਂ 'ਚ ਆਪਸੀ ਤਕਰਾਰ ਵਧਣ ਕਰਕੇ ਦੂਜਾ 'ਚ ਝੜਪ ਖ਼ੂਨੀ ਰੂਪ ਧਾਰਨ ਕਰ ਗਈ ਤੇ ਇਕ ਨੌਜਵਾਨ ਨੇ ਇਕ ਤੇਜ਼ਧਾਰ ਹਥਿਆਰ ਨਾਲ ਦੂਸਰੇ ਨੌਜਵਾਨ 'ਤੇ ਵਾਰ ਕਰ ਦਿੱਤਾ ਜੋ ਬੁਰੀ ਤਰਾਂ ਨਾਲ ਜ਼ਖ਼ਮੀ ਹੋ ਗਿਆ | ਉਸਨੂੰ ਇਲਾਜ ਲਈ ਬੇਗੋਵਾਲ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਰੈਫ਼ਰ ਕਰ ਦਿੱਤਾ ਗਿਆ, ਜਿਸਦੀ ਰਸਤੇ ਮੌਤ ਹੋ ਗਈ | ਇਸ ਸੰਬੰਧੀ ਏ.ਐਸ.ਆਈ. ਜਸਵੀਰ ਸਿੰਘ ਨੇ ਮਿ੍ਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਾਲਾਪੀਰ ਬੇਗੋਵਾਲ ਵਜੋਂ ਦੱਸੀ | ਉਨ੍ਹਾਂ ਨੇ ਇਹ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਤੇ ਨਾਲ ਮੁਕੱਦਮਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਜਦਕਿ ਹਮਲਾਵਰ ਇਸ ਸਮੇਂ ਫ਼ਰਾਰ ਹੈ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਕਰਵਾਈ ਜਾ ਰਹੀ ਲਾਹੌਰ 'ਚ ਛੇਵੇਂ ਪਾਤਿਸ਼ਾਹ ਨਾਲ ਸੰਬੰਧਿਤ ਯਾਦਗਾਰ ਦੀ ਉਸਾਰੀ ਅਗਲੀ ਖ਼ਬਰ ਵਲਟੋਹਾ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਤੇ ਕੋਰ ਕਮੇਟੀ ਮੈਂਬਰ ਨਿਯੁਕਤ
Ad Position 24