25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਕਾਬਪੋਸ਼ਾਂ ਨੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੇ ਦਫ਼ਤਰ 'ਚ ਲੱਗੀ ਤਸਵੀਰ 'ਤੇ ਸੁੱਟੀ ਸਿਆਹੀ

Ad Position 21
No active advertisement
ਅਜੀਤ ਡੈਸਕ 12-05-2026

ਜ਼ੀਰਕਪੁਰ, 11 ਮਈ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਦੂਰਦਰਸ਼ਨ ਸਿੰਘ ਸੈਣੀ ਦੇ ਦਫ਼ਤਰ 'ਚ ਅੱਜ ਪੰਜ ਨਕਾਬਪੋਸ਼ ਨੌਜਵਾਨ ਉਨ੍ਹਾਂ ਦੀ ਤਸਵੀਰ 'ਤੇ ਸਿਆਹੀ ਸੁੱਟ ਕੇ ਫ਼ਰਾਰ ਹੋ ਗਏ | ਇਸ ਘਟਨਾ ਵੇਲੇ ਸੈਣੀ ਦਫ਼ਤਰ 'ਚ ਮੌਜੂਦ ਨਹੀਂ ਸਨ | ਇਸ ਘਟਨਾ ਤੋਂ ਬਾਅਦ ਭਾਜਪਾ ਵਰਕਰਾਂ ਨੇ ਦਫ਼ਤਰ 'ਚ ਇਕੱਠੇ ਹੋ ਕੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਭਾਜਪਾ ਆਗੂ ਸੈਣੀ ਨੇ ਦੱਸਿਆ ਕਿ ਉਹ ਡੇਰਾਬੱਸੀ ਵਿਖੇ ਚੋਣ ਪ੍ਰਚਾਰ ਲਈ ਗਏ ਹੋਏ ਸਨ | ਇਸ ਦੌਰਾਨ ਕੁਝ ਨਕਾਬਪੋਸ਼ ਵਿਅਕਤੀ ਦਫ਼ਤਰ 'ਚ ਦਾਖ਼ਲ ਹੋ ਕੇ ਤਸਵੀਰ 'ਤੇ ਸਿਆਹੀ ਸੁੱਟ ਕੇ ਭੱਜ ਗਏ | ਉਨ੍ਹਾਂ ਇਸ ਘਟਨਾ ਲਈ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਸੈਣੀ ਨੇ ਕਿਹਾ ਕਿ ਭਾਜਪਾ ਦੀ ਵੱਧ ਰਹੀ ਲੋਕਪਿ੍ਅਤਾ ਕਾਰਨ ਵਿਰੋਧੀ ਪਾਰਟੀਆਂ ਘਬਰਾਈਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਜ਼ੀਰਕਪੁਰ ਵਰਗੇ ਸੰਵੇਦਨਸ਼ੀਲ ਸ਼ਹਿਰ 'ਚ ਅਜਿਹੀ ਘਟਨਾ ਕਾਨੂੰਨ-ਵਿਵਸਥਾ 'ਤੇ ਸਵਾਲ ਖੜ੍ਹੇ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਜਨ: ਸਕੱਤਰ ਨੇ ਸੋਧੇ ਕਾਨੂੰਨ ਤਹਿਤ ਪੁਲਿਸ ਨੂੰ ਕੀਤੀ ਸ਼ਿਕਾਇਤ ਅਗਲੀ ਖ਼ਬਰ ਡਰੋਨ ਤਕਨਾਲੋਜੀ ਨਾਲ ਬਦਲ ਰਹੇ ਯੁੱਧ ਕਰਨ ਦੇ ਤਰੀਕੇ
Ad Position 24