09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੂਬੇ 'ਚੋਂ ਤੀਸਰਾ ਸਥਾਨ ਹਾਸਿਲ ਕਰਨ ਵਾਲੀ ਰੀਆ ਰਾਣੀ ਬਣਨਾ ਚਾਹੁੰਦੀ ਹੈ ਬਾਇਓਲੋਜੀ ਦੀ ਪ੍ਰੋਫੈਸਰ

Ad Position 21
No active advertisement
ਅਜੀਤ ਡੈਸਕ 11-05-2026

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਨਤੀਜੇ 'ਚ 650 'ਚੋਂ 645 ਅੰਕ ਹਾਸਲ ਕਰਕੇ ਪੰਜਾਬ 'ਚੋਂ ਤੀਸਰਾ ਸਥਾਨ 'ਤੇ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਰੀਆ ਰਾਣੀ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਸਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ, ਸਮੁੱਚੇ ਅਧਿਆਪਕਾਂ ਅਤੇ ਮਾਤਾ ਪਿਤਾ ਨੂੰ ਜਾਂਦਾ ਹੈ, ਜੋ ਉਸ ਦੀ ਪੜ੍ਹਾਈ 'ਚ ਮਾਰਗਦਰਸ਼ਕ ਬਣੇ। ਉਸ ਨੇ ਕਿਹਾ ਕਿ ਉਸ ਦੀ ਦਿਲਚਸਪੀ ਬਾਇਓਲੋਜੀ 'ਚ ਹੈ ਅਤੇ ਉਹ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਬਾਇਓਲੋਜੀ ਦੀ ਪ੍ਰੋਫੈਸਰ ਬਣਨਾ ਚਾਹੁੰਦੀ ਹੈ। ਇਸ ਮੌਕੇ ਰੀਆ ਰਾਣੀ ਦੇ ਪਿਤਾ ਸਤਨਾਮ ਸਿੰਘ ਤੇ ਮਾਤਾ ਚਰਨਜੀਤ ਕੌਰ ਵਾਸੀ ਮੁਹੱਲਾ ਸੁਭਾਸ਼ ਨਗਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਲੜਕੀ ਦੀ ਇਸ ਪ੍ਰਾਪਤੀ 'ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਕਦੇ ਸੁਪਨੇ 'ਚ ਵੀ ਨਹੀਂ ਸੋਚਿਆ ਸੀ ਕਿ ਉਨ੍ਹਾਂ ਦੀ ਲੜਕੀ ਉਨ੍ਹਾਂ ਨੂੰ ਇਹ ਮੁਕਾਮ ਦਿਖਾਏਗੀ। ਇਸ ਮੌਕੇ ਉਨ੍ਹਾਂ ਪ੍ਰਿੰਸੀਪਲ ਪਰਮਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿਖਾਏ ਸਿੱਖਿਆ ਦੇ ਸਹੀ ਮਾਰਗ 'ਤੇ ਚੱਲ ਕੇ ਉਨ੍ਹਾਂ ਦੀ ਲੜਕੀ ਨੇ ਇਹ ਸਥਾਨ ਪ੍ਰਾਪਤ ਕੀਤਾ ਹੈ।

 

 

Ad Position 22
No active advertisement
ਪਿਛਲੀ ਖ਼ਬਰ Couple Mu/rde/red in Canada | ਮਾਮਲੇ 'ਚ 3 Punjabi ਨੌਜਵਾਨ ਗ੍ਰਿਫ਼ਤਾਰ, ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਅੱਜ ਤੋਂ ਚੱਲਣਗੀਆਂ ਤੇਜ਼ ਹਵਾਵਾਂ
Ad Position 24