10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਇਕ ਹੋਰ ਹਫ਼ਤੇ ਦੀ ਰਾਹਤ

Ad Position 21
No active advertisement
ਅਜੀਤ ਡੈਸਕ 12-05-2026
ਚੰਡੀਗੜ੍ਹ, 11 ਮਈ (ਸੰਦੀਪ ਕੁਮਾਰ ਮਾਹਨਾ)-ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਕਥਿਤ ਤੌਰ 'ਤੇ ਦਰਜ ਮਾਮਲਿਆਂ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ | ਚੀਫ਼ ਜਸਟਿਸ ਸ਼ੀਲ ਨਾਗੂ ਦੀ ਬੈਂਚ ਨੇ ਪੰਜਾਬ ਸਰਕਾਰ ਵਲੋਂ ਪਹਿਲਾਂ ਦਿੱਤੇ ਗਏ ਭਰੋਸੇ ਨੂੰ ਇਕ ਹੋਰ ਹਫ਼ਤੇ ਲਈ ਵਧਾਉਂਦੇ ਹੋਏ ਸਪੱਸ਼ਟ ਕੀਤਾ ਕਿ ਅਗਲੀ ਸੁਣਵਾਈ ਤੱਕ ਸੰਦੀਪ ਪਾਠਕ ਖ਼ਿਲਾਫ਼ ਅਦਾਲਤ ਦੀ ਪਹਿਲਾਂ ਤੋਂ ਮਨਜ਼ੂਰੀ ਬਿਨਾਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ | ਸੁਣਵਾਈ ਦੀ ਸ਼ੁਰੂਆਤ 'ਚ ਪੰਜਾਬ ਸਰਕਾਰ ਵਲੋਂ ਪੇਸ਼ ਵਕੀਲ ਨੇ ਅਦਾਲਤ ਤੋਂ ਇਕ ਹਫ਼ਤੇ ਦਾ ਸਮਾਂ ਮੰਗਿਆ ਤਾਂ ਜੋ ਇਹ ਸਪੱਸ਼ਟ ਕੀਤਾ ਜਾ ਸਕੇ ਕਿ ਪਾਠਕ ਖ਼ਿਲਾਫ਼ ਕਿਸੇ ਵੀ ਜ਼ਿਲ੍ਹੇ 'ਚ ਕੋਈ ਐਫ.ਆਈ.ਆਰ. ਦਰਜ ਹੈ ਜਾਂ ਨਹੀਂ | ਸੂਬਾ ਪੱਖ ਨੇ ਕਿਹਾ ਕਿ ਸੰਬੰਧਿਤ ਬਹਿਸ ਕਰਨ ਵਾਲੇ ਵਕੀਲ ਦੀ ਗ਼ੈਰਹਾਜ਼ਰੀ ਕਾਰਨ ਵਿਸਥਾਰਪੂਰਵਕ ਹਦਾਇਤਾਂ ਹਾਸਲ ਨਹੀਂ ਹੋ ਸਕੀਆਂ, ਇਸ ਲਈ ਸਥਿਤੀ ਸਪਸ਼ਟ ਕਰਨ ਲਈ ਸਮਾਂ ਲੋੜੀਂਦਾ ਹੈ | ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਵੀ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਵਾਰ-ਵਾਰ ਪੁੱਛਿਆ ਸੀ ਕਿ ਆਖ਼ਰ ਇਹ ਕਿਵੇਂ ਸੰਭਵ ਹੈ ਕਿ ਸੂਬਾ ਸਰਕਾਰ ਨੂੰ ਇਹ ਤੱਕ ਸਪਸ਼ਟ ਨਾ ਹੋਵੇ ਕਿ ਸੰਦੀਪ ਪਾਠਕ ਖ਼ਿਲਾਫ਼ ਕੋਈ ਐਫ.ਆਈ.ਆਰ. ਦਰਜ ਹੋਈ ਹੈ ਜਾਂ ਨਹੀਂ | ਅਦਾਲਤ ਦੇ ਤਾਜ਼ਾ ਹੁਕਮ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੂੰ ਇਕ ਹਫ਼ਤੇ ਵਿਚ ਸਪਸ਼ਟ ਕਰਨਾ ਹੋਵੇਗਾ ਕਿ ਸੰਦੀਪ ਪਾਠਕ ਖ਼ਿਲਾਫ਼ ਵਾਕਈ ਕੋਈ ਮਾਮਲਾ ਦਰਜ ਹੈ ਜਾਂ ਨਹੀਂ | ਫ਼ਿਲਹਾਲ ਪਾਠਕ ਨੂੰ ਸੰਭਾਵਿਤ ਪੁਲਿਸ ਕਾਰਵਾਈ ਤੋਂ ਅੰਤਰਿਮ ਸੁਰੱਖਿਆ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ 'ਚ ਧਾਂਦਲੀ ਦੇ ਦੋਸ਼, ਭਾਜਪਾ ਵਫ਼ਦ ਨੇ ਚੋਣ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ 'ਲਾਰੈਂਸ ਆਫ਼ ਪੰਜਾਬ' 'ਤੇ ਲੱਗੀ ਰੋਕ ਹਟੀ, ਹੁਣ ਨਵੇਂ ਨਾਂਅ ਨਾਲ ਰਿਲੀਜ਼ ਹੋਵੇਗੀ ਡਾਕੂਮੈਂਟਰੀ <br/>
Ad Position 24