11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

'ਆਪ' ਸਾਜਿਸ਼ ਤਹਿਤ ਭਾਜਪਾ ਦਫ਼ਤਰਾਂ 'ਤੇ ਹਮਲੇ ਕਰਵਾ ਕੇ ਲੋਕਤੰਤਰ ਦਾ ਕਰ ਰਹੀ ਹੈ ਘਾਣ-ਸੁਨੀਲ ਜਾਖੜ

Ad Position 21
No active advertisement
ਅਜੀਤ ਡੈਸਕ 13-05-2026

ਕਿਹਾ, ਈ. ਡੀ./ਸੀ. ਬੀ. ਆਈ. ਦੀ ਕਾਰਵਾਈ ਤੋਂ ਬੁਖਲਾਈ ਸਰਕਾਰ ਪੰਜਾਬ 'ਚ ਬੰਗਾਲ ਵਰਗੇ ਹਾਲਾਤ ਬਣਾਉਣ ਦੀ ਫਿਰਾਕ 'ਚ
ਐੱਸ. ਏ. ਐੱਸ. ਨਗਰ, 12 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਭਾਜਪਾ ਦਫ਼ਤਰਾਂ ਤੇ ਵਰਕਰਾਂ 'ਤੇ ਹੋ ਰਹੇ ਹਮਲਿਆਂ ਨੂੰ ਲੋਕਤੰਤਰ ਦਾ ਘਾਣ ਦੱਸਦਿਆਂ ਦੋਸ਼ ਲਗਾਇਆ ਕਿ ਇਹ ਘਟਨਾਵਾਂ ਆਮ ਆਦਮੀ ਪਾਰਟੀ ਦੀ ਸੋਚੀ-ਸਮਝੀ ਰਾਜਸੀ ਸਾਜਿਸ਼ ਦਾ ਹਿੱਸਾ ਹਨ | ਸੁਨੀਲ ਜਾਖੜ ਭਾਜਪਾ ਦੇ ਸੂਬਾਈ ਤੇ ਜ਼ਿਲ੍ਹਾ ਪੱਧਰੀ ਆਗੂਆਂ ਸਮੇਤ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਈ. ਡੀ. ਅਤੇ ਸੀ. ਬੀ. ਆਈ. ਦੀ ਕਾਰਵਾਈ ਤੋਂ ਬੁਖਲਾਈ 'ਆਪ' ਲੀਡਰਸ਼ਿਪ ਹੁਣ ਪੰਜਾਬ ਵਿਚ ਪੱਛਮੀ ਬੰਗਾਲ ਵਰਗੇ ਡਰ ਅਤੇ ਹਿੰਸਾ ਵਾਲੇ ਹਾਲਾਤ ਪੈਦਾ ਕਰਨ ਦੀ ਫਿਰਾਕ 'ਚ ਹੈ | ਉਨ੍ਹਾਂ ਨੇ ਕਿਹਾ ਕਿ ਭਾਜਪਾ ਦਫ਼ਤਰਾਂ 'ਤੇ ਇਕੋ ਸਮੇਂ ਹੋਏ ਹਮਲੇ ਕਿਸੇ ਵੱਡੀ ਸਾਜਿਸ਼ ਵੱਲ ਇਸ਼ਾਰਾ ਕਰਦੇ ਹਨ ਅਤੇ ਇਸ 'ਚ ਸ਼ਾਮਿਲ ਦੋਸ਼ੀਆਂ ਨੂੰ ਬੇਨਕਾਬ ਕਰਨਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਬਟਾਲਾ, ਤਰਨਤਾਰਨ, ਲੁਧਿਆਣਾ ਅਤੇ ਜ਼ੀਰਕਪੁਰ ਵਿਖੇ ਇਕੋ ਢੰਗ ਨਾਲ ਹਮਲੇ ਹੋਣਾ ਸਪੱਸ਼ਟ ਕਰਦਾ ਹੈ ਕਿ ਇਹ ਆਮ ਪ੍ਰਦਰਸ਼ਨ ਨਹੀਂ ਸਨ, ਸਗੋਂ ਯੋਜਨਾਬੱਧ ਤਰੀਕੇ ਨਾਲ ਕਰਵਾੲੈ ਗਏ ਹਮਲੇ ਹਨ | ਉਨ੍ਹਾਂ ਕਿਹਾ ਕਿ ਜਿਵੇਂ ਹੀ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਦਾ ਸੇਕ 'ਆਪ' ਆਗੂਆਂ ਤੱਕ ਪੁੱਜਿਆ ਤਾਂ 'ਆਪ' ਦੀ ਸੀਨੀਅਰ ਲੀਡਰਸ਼ਿਪ ਬੁਖਲਾ ਗਈ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਹਿੰਸਕ ਰਾਜਨੀਤੀ ਦੇ ਰਾਹ 'ਤੇ ਤੁਰ ਪਈ | ਪੱਤਰਕਾਰਾਂ ਵਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ 'ਚ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਦੇ ਅਧੀਨ ਕੰਮ ਕਰਨ ਵਾਲੀ ਵਿਜੀਲੈਂਸ ਹੀ ਭਿ੍ਸ਼ਟ ਕਾਰਵਾਈਆਂ 'ਚ ਸ਼ਾਮਿਲ ਹੋਣ ਲੱਗ ਪਏ ਤਾਂ ਸੀ. ਬੀ. ਆਈ. ਦੀ ਦਖ਼ਲਅੰਦਾਜ਼ੀ ਲਾਜ਼ਮੀ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ ਖ਼ਿਲਾਫ਼ ਈ. ਡੀ. ਅਤੇ ਸੀ. ਬੀ. ਆਈ. ਦੀ ਕਾਰਵਾਈ ਦਾ ਵਿਰੋਧ ਕਰਨ ਦਾ ਕੋਈ ਨੈਤਿਕ ਆਧਾਰ ਨਹੀਂ ਬਣਦਾ | ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ 'ਕਾਨੂੰਨ ਸਭ ਲਈ ਇਕੋ ਜਿਹਾ ਹੈ' ਅਤੇ ਇਸੇ ਕਾਨੂੰਨ ਦੇ ਡਰ ਕਾਰਨ 50 ਨੰਬਰ ਕੋਠੀ ਨੂੰ ਸ਼ੀਸ਼ ਮਹਿਲ ਬਣਾਉਣ ਵਾਲੇ ਦਿੱਲੀ ਦੇ ਆਗੂ ਹੁਣ ਉਥੇ ਰਹਿਣ ਦੀ ਬਜਾਏ ਮੁਹਾਲੀ ਦੇ ਰੈਸਟ ਹਾਊਸਾਂ ਵਿਚ ਰਹਿ ਰਹੇ ਹਨ | ਉਨ੍ਹਾਂ ਕਿਹਾ ਕਿ ਫਾਈਲਾਂ ਸਭ ਦੀਆਂ ਖੁੱਲ੍ਹਣਗੀਆਂ ਤੇ ਸਭ ਦਾ ਹਿਸਾਬ ਹੋਵੇਗਾ | ਇਸ ਮੌਕੇ ਸੁਨੀਲ ਜਾਖੜ ਦੇ ਨਾਲ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਮੀਡੀਆ ਸਲਾਹਕਾਰ ਵਿਨੀਤ ਜੋਸ਼ੀ, ਕੌਮੀ ਕਾਰਜਕਾਰਨੀ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਗੁਰਦਰਸ਼ਨ ਸਿੰਘ ਸੈਣੀ, ਰਣਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਲਡੀ, ਕਮਲਦੀਪ ਸਿੰਘ ਸੈਣੀ ਅਤੇ ਚਰਨਜੀਤ ਸਿੰਘ ਕਾਲੇਵਾਲ ਸਮੇਤ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ |
'ਮੰਤਰੀ ਹੋਵੇ ਜਾਂ ਅਧਿਕਾਰੀ
ਸਭ ਦਾ ਹਿਸਾਬ ਹੋਵੇਗਾ'
ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਾਟ 'ਤੇ ਵੀ ਇਕ ਸੁਨੇਹਾ ਸਾਂਝਾ ਕਰਦਿਆਂ ਕਿਹਾ ਕਿ ਭਿ੍ਸ਼ਟਾਚਾਰ ਵਿਚ ਸ਼ਾਮਿਲ ਹਰ ਵਿਅਕਤੀ ਨਾਲ ਕਾਨੂੰਨ ਅਨੁਸਾਰ ਨਜਿੱਠਿਆ ਜਾਵੇਗਾ | ਉਨ੍ਹਾਂ ਲਿਖਿਆ ਹੈ ਕਿ ਬੀਤੀ ਰਾਤ ਸੀ. ਬੀ. ਆਈ. ਵਲੋਂ ਪੰਜਾਬ ਵਿਜੀਲੈਂਸ ਦਫ਼ਤਰ 'ਤੇ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਅਫ਼ਸਰਾਂ ਸਮੇਤ ਪੰਜਾਬ ਦੇ ਮੰਤਰੀਆਂ ਅਤੇ ਆਗੂਆਂ ਵਿਚ ਵੀ ਭਗਦੜ ਮਚ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦਾ ਬਰਖ਼ਾਸਤ ਸਾਬਕਾ ਐਸ.ਐਸ.ਪੀ. ਰਾਜਜੀਤ ਸਿੰਘ ਨੂੰ ਸਖ਼ਤ ਸੰਦੇਸ਼ ਪਹਿਲਾਂ ਆਤਮ ਸਮਰਪਣ ਕਰੋ, ਫ਼ਿਰ ਸੁਣਾਂਗ... ਅਗਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>
Ad Position 24