11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਖੇਰੂੰ-ਖੇਰੂੰ ਹੋ ਚੁੱਕੀ ਪੰਥਕ ਸ਼ਕਤੀ ਨੂੰ ਇਕਜੁੱਟ ਹੋਣ ਦੀ ਲੋੜ-ਵਡਾਲਾ <br/>

Ad Position 21
No active advertisement
ਅਜੀਤ ਡੈਸਕ 13-05-2026

2 ਦਸੰਬਰ ਦੇ ਹੁਕਮਨਾਮੇ ਦੀ ਰੌਸ਼ਨੀ 'ਚ ਪੰਥਕ ਏਕਤਾ ਦੇ ਰਾਹ ਅਜੇ ਵੀ ਖੁੱਲ੍ਹੇ
ਪੇਸ਼ਕਸ਼-ਜਸਪਾਲ ਸਿੰਘ
ਜਲੰਧਰ, 12 ਮਈ-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਤੇ ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੰਥਕ ਏਕਤਾ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਦੀ ਇਹ ਸਾਂਝੀ ਭਾਵਨਾ ਹੈ ਕਿ ਪੰਥਕ ਸ਼ਕਤੀ ਇਕਜੁੱਟ ਹੋਵੇ ਤੇ ਆਉਂਦੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ 'ਚ ਪੰਜਾਬ ਅੰਦਰ ਪੰਜਾਬੀਆਂ ਦੀ ਆਪਣੀ ਅਜਿਹੀ ਸਰਕਾਰ ਬਣੇ, ਜੋ ਪੰਜਾਬ ਤੇ ਪੰਥ ਦੇ ਹਿੱਤ ਲਈ ਕੰਮ ਕਰੇ | ਇਸ ਸੰਬੰਧੀ ਉਨ੍ਹਾਂ ਸਮੁੱਚੀ ਪੰਥਕ ਲੀਡਰਸ਼ਿਪ ਨੂੰ ਆਪਸੀ ਮਤਭੇਦ ਭੁਲਾ ਕੇ ਪਿਛਲੇ ਸਾਲ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਾਰੀ ਹੋਏ ਹੁਕਮਨਾਮੇ ਦੀ ਰੌਸ਼ਨੀ 'ਚ ਇਕ ਝੰਡੇ ਥੱਲੇ ਇਕੱਠੇ ਹੋੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਬਹੁ ਗਿਣਤੀ ਲੋਕ ਸੂਬੇ ਅੰਦਰ ਖੇਤਰੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਤੇ ਇਹ ਤਾਂ ਹੀ ਸੰਭਵ ਹੈ, ਜੇਕਰ ਸਾਰੀਆਂ ਪੰਥਕ ਧਿਰਾਂ ਇਕਜੁੱਟ ਹੋ ਕੇ ਵਿਧਾਨ ਸਭਾ ਦੀਆਂ ਚੋਣਾਂ ਦੀ ਲੜਾਈ ਲੜਨ | 'ਅਜੀਤ' ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਜਥੇਦਾਰ ਵਡਾਲਾ ਨੇ ਕਿਹਾ ਕਿ ਪੰਥਕ ਏਕਤਾ ਲਈ ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਇਹ ਏਕਤਾ ਪੂਰੀ ਤਰ੍ਹਾਂ ਨਾਲ ਸਿਧਾਂਤਕ ਹੋਵੇਗੀ | ਇਸ ਮੌਕੇ ਉਨ੍ਹਾਂ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਦੁਹਰਾਇਆ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਇਕ ਪਰਿਵਾਰ ਦੀ ਜਾਗੀਰ ਨਹੀਂ ਹੈ ਤੇ ਪੰਥ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਲਈ ਅਜਿਹੀ ਲੀਡਰਸ਼ਿਪ ਨੂੰ ਪਾਸੇ ਹੋ ਜਾਣਾ ਚਾਹੀਦਾ ਹੈ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਕੀਤੇ ਗਏ ਗਠਜੋੜ ਬਾਰੇ ਗੱਲ ਕਰਦਿਆਂ ਜਥੇਦਾਰ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਤੇ ਪੰਥ ਦੇ ਹਿੱਤ ਲਈ ਘੱਟੋ-ਘੱਟ ਸਾਂਝੇ ਪ੍ਰੋਗਰਾਮ 'ਤੇ ਹਮਖਿਆਲ ਪਾਰਟੀਆਂ ਨਾਲ ਚੋਣ ਗਠਜੋੜ ਕਰਨ ਲਈ ਤਿਆਰ ਹੈ | ਭਾਜਪਾ ਨਾਲ ਚੋਣ ਗਠਜੋੜ ਦੀਆਂ ਸੰਭਾਵਨਾਂਵਾਂ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਬੰਦੀ ਸਿੰਘਾਂ ਅਤੇ ਸਿੱਖ ਮਸਲਿਆਂ ਤੋਂ ਇਲਾਵਾ ਪੰਜਾਬ ਦੇ ਦਰਿਆਈ ਪਾਣੀਆਂ, ਚੰਡੀਗੜ੍ਹ ਤੇ ਹੋਰਨਾਂ ਮੰਗਾਂ ਸੰਬੰਧੀ ਕੋਈ ਸਟੈਂਡ ਲੈਂਦੀ ਹੈ ਤਾਂ ਇਸ ਬਾਰੇ ਸੋਚਿਆ ਜਾ ਸਕਦਾ ਹੈ | ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਨਿਰਾਸ਼ਾਜਨਕ ਦੱਸਦੇ ਹੋਏ ਕਿਹਾ ਕਿ ਅੱਜ ਸੂਬੇ ਅੰਦਰ ਨਸ਼ੇ, ਭਿ੍ਸ਼ਟਾਚਾਰ ਤੇ ਬੇਰੁਜ਼ਗਾਰੀ ਨੇ ਆਪਣੇ ਪੈਰ ਪੂਰੀ ਤਰ੍ਹਾਂ ਨਾਲ ਜਮਾ ਲਏ ਹਨ ਤੇ ਲੋਕ ਅਖੌਤੀ ਬਦਲਾਅ ਤੋਂ ਤਰਾਹੀ-ਤਰਾਹੀ ਕਰਨ ਲੱਗੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ ਮਜ਼ਬੂਤੀ ਨਾਲ ਕੀਤੀ ਜਾ ਰਹੀ ਹੈ ਤੇ ਪਾਰਟੀ ਨੂੰ ਹਰ ਵਰਗ ਦੇ ਲੋਕਾਂ ਦੇ ਮਿਲ ਰਹੇ ਭਰਪੂਰ ਹੁੰਗਾਰੇ ਤੋਂ ਇਹ ਸਪੱਸ਼ਟ ਸੰਕੇਤ ਮਿਲ ਰਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਵਧੀਆ ਪ੍ਰਦਰਸ਼ਨ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਲਈ ਭਗਵੰਤ ਮਾਨ ਰਹਿਣਗੇ ਪਾਰਟੀ ਦਾ ਚਿਹਰਾ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸੂਬਾ ਪੱਧਰੀ ਸੈਮੀਨਾਰ ਕਰਵਾਇਆ <br/>
Ad Position 24