ਅੰਮਿ੍ਤਸਰ, 12 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਰੁੱਖਾਂ ਦੀ ਕਟਾਈ ਨੂੰ ਲੈ ਕੇ ਦੋ ਸਮੂਹਾਂ ਵਿਚਕਾਰ ਹੋਈ ਗੋਲੀਬਾਰੀ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ | ਪੁਲਿਸ ਨੇ ਦੱਸਿਆ ਕਿ ਇਹ ਘਟਨਾ ਖ਼ੈਬਰ ਪਖਤੂਨਖਵਾ ਸੂਬੇ ਦੇ ਨੌਸ਼ਹਿਰਾ ਜ਼ਿਲ੍ਹੇ 'ਚ ਵਾਪਰੀ | ਪੁਲਿਸ ਦੇ ਅਨੁਸਾਰ ਇਲਾਕੇ 'ਚ ਰੁੱਖਾਂ ਦੀ ਕਟਾਈ ਨੂੰ ਲੈ ਕੇ ਦੋ ਸਮੂਹਾਂ ਵਿਚਕਾਰ ਤਣਾਅ ਵਧਣ ਤੋਂ ਬਾਅਦ ਝੜਪ ਸ਼ੁਰੂ ਹੋ ਗਈ | ਪੁਲਿਸ ਨੇ ਘਟਨਾ 'ਚ 7 ਮੌਤਾਂ ਅਤੇ ਤਿੰਨ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ | ਸਥਿਤੀ ਨੂੰ ਕਾਬੂ ਕਰਨ ਲਈ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੱਡੀ ਗਿਣਤੀ 'ਚ ਪੁਲਿਸ ਬਲ ਨੌਸ਼ਹਿਰਾ ਜ਼ਿਲ੍ਹੇ ਵਿਚ ਭੇਜੇ ਗਏ | ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ | ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
ਪਾਕਿਸਤਾਨ 'ਚ ਰੁੱਖਾਂ ਦੀ ਕਟਾਈ ਨੂੰ ਲੈ ਕੇ ਦੋ ਸਮੂਹਾਂ ਵਿਚਕਾਰ ਗੋਲੀਬਾਰੀ, 7 ਮੌਤਾਂ <br/>
ਅਜੀਤ ਡੈਸਕ
13-05-2026