12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮਜੀਠੀਆ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

Ad Position 21
No active advertisement
ਅਜੀਤ ਡੈਸਕ 13-05-2026

ਮਾਮਲਾ ਵਿਧਾਇਕ ਪੱਪੀ ਦੇ ਕਥਿਤ ਪੀ.ਏ. ਵਲੋਂ ਲਗਾਏ ਗੰਭੀਰ ਦੋਸ਼ਾਂ ਦਾ
ਲੁਧਿਆਣਾ, 12 ਮਈ (ਡਾ. ਤਰਲੋਚਨ ਸਿੰਘ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਲੁਧਿਆਣਾ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਉੱਪਰ ਪੈਸੇ ਠੱਗਣ ਸਬੰਧੀ ਲਗਾਏ ਦੋਸ਼ਾਂ ਨੂੰ ਵਿਧਾਇਕ ਪੱਪੀ ਵਲੋਂ ਲੁਧਿਆਣਾ ਸਥਿਤ ਆਪਣੇ ਦਫ਼ਤਰ ਵਿਚ ਸੱਦੀ ਗਈ ਪੈੱ੍ਰਸ ਕਾਨਫਰੰਸ ਦੌਰਾਨ ਸਿਰੇ ਤੋਂ ਨਕਾਰ ਦਿੱਤਾ ਗਿਆ | ਵਿਧਾਇਕ ਪੱਪੀ ਪਰਾਸ਼ਰ ਨੇ ਬਿਕਰਮ ਮਜੀਠੀਆ ਨੂੰ ਚੁਨੌਤੀ ਦਿੱਤੀ ਕਿ ਉਹ ਉਨ੍ਹਾਂ ਨਾਲ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਚੱਲਣ ਅਤੇ ਉਥੇ ਆਪਣੀ ਗੱਲ ਰੱਖਣ, ਸੱਚ ਤੇ ਝੂਠ ਦਾ ਪਤਾ ਲੱਗ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਮਜੀਠੀਆ ਨੂੰ ਕਾਨੂੰਨੀ ਨੋਟਿਸ ਵੀ ਭੇਜ ਰਹੇ ਹਨ | ਇਸ ਮੌਕੇ ਵਿਧਾਇਕ ਪੱਪੀ ਪਰਾਸ਼ਰ ਨੇ ਦਾਅਵਾ ਕੀਤਾ ਕਿ ਮਜੀਠੀਆ ਵਲੋਂ ਬੀਤੇ ਦਿਨੀਂ ਇਕ ਪੈੱ੍ਰਸ ਕਾਨਫਰੰਸ ਦੌਰਾਨ ਪੇਸ਼ ਕੀਤਾ ਗਿਆ ਦਸਤਾਵੇਜ਼ ਪੂਰੀ ਤਰਾਂ ਝੂਠਾ ਹੈ ਤੇ ਬੇਬੁਨਿਆਦ ਹੈ | ਇਸ ਦੌਰਾਨ ਉਨ੍ਹਾਂ ਨੇ ਆਪਣੀਆਂ ਬੈਂਕ ਸਟੇਟਮੈਂਟਾਂ ਵੀ ਮੀਡੀਆ ਸਾਹਮਣੇ ਰੱਖੀਆਂ | ਵਿਧਾਇਕ ਪੱਪੀ ਨੇ ਉਨ੍ਹਾਂ ਕੋਲ ਬੈਠੀ ਲੜਕੀ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਜੀਠੀਆ ਨਾਲ ਬੈਠੇ ਵਿਅਕਤੀ ਨਿਖਿਲ ਨੇ ਉਕਤ ਲੜਕੀ ਤੋਂ 40 ਹਜ਼ਾਰ ਰੁਪਏ ਠੱਗੇ ਸਨ, ਜਿਸ ਦਾ ਪਤਾ ਲੱਗਣ 'ਤੇ ਉਨ੍ਹਾਂ ਨੇ ਲੜਕੀ ਦੇ ਪੈਸੇ ਵਾਪਸ ਦਿਵਾਉਣ ਸਣੇ ਉਕਤ ਵਿਅਕਤੀ ਨਿਖਿਲ ਨੂੰ ਆਪਣੇ ਦਫ਼ਤਰ ਵਿਚੋਂ ਬਾਹਰ ਕੱਢ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਨੂੰ ਉਨ੍ਹਾਂ ਨੇ ਕਦੇ ਆਪਣੇ ਦਫ਼ਤਰ ਵਿਚ ਡਾਟਾ ਐਂਟਰੀ ਕਰਨ ਲਈ ਰੱਖਿਆ ਸੀ, ਜਿਸ ਦੀ ਅਸਲੀਅਤ ਪਤਾ ਚੱਲਣ 'ਤੇ ਉਸ ਨੂੰ ਆਪਣੇ ਦਫ਼ਤਰ ਵਿਚੋਂ ਕੱਢ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਮੇਰੇ 'ਤੇ ਦੋਸ਼ ਲਗਾਉਣ ਤੋਂ ਪਹਿਲਾਂ ਆਪਣੀ ਪੀੜੀ ਹੇਠ ਜ਼ਰੂਰ ਸੋਟਾ ਫੇਰ ਲੈਣ | ਉਨ੍ਹਾਂ ਕਿਹਾ ਕਿ ਮਜੀਠੀਆ ਨੇ ਅੱਜ ਪੰਜਾਬ ਦੀਆਂ ਮਾਵਾਂ ਦੀਆਂ ਕੁੱਖਾਂ ਗਾਲ ਕੇ ਰੱਖ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਚਿੱਟਾ ਲਿਆਉਣ ਵਾਲਾ ਮਜੀਠੀਆ ਕਿਸ ਮੂੰਹ ਨਾਲ ਮੇਰੇ 'ਤੇ ਦੋਸ਼ ਲਗਾ ਰਿਹਾ ਹੈ | ਉਨ੍ਹਾਂ ਬਿਕਰਮ ਮਜੀਠੀਆ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਜੇਕਰ ਮਜੀਠੀਆ ਨੂੰ ਕੋਈ ਵਹਿਮ ਹੈ ਤਾਂ ਉਹ ਜਦੋਂ ਮਰਜ਼ੀ ਮੇਰੇ ਨਾਲ ਕਬੱਡੀ ਖੇਡਣ ਦਾ ਟਾਈਮ ਰੱਖ ਲੈਣ, ਉਨ੍ਹਾਂ ਨੇ ਆਪਣਾ ਸਰੀਰ ਘਿਓ-ਮੱਖਣਾਂ ਨਾਲ ਪਾਲਿਆ ਹੋਇਆ ਹੈ, ਚਿੱਟੇ ਨਾਲ ਨਹੀਂ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਘਬਰਾ ਕੇ ਵਿਰੋਧੀਆਂ ਵਲੋਂ ਘਟੀਆ ਰਾਜਨੀਤੀ ਖੇਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਨੂੰ ਸੁਝਾਅ ਅਗਲੀ ਖ਼ਬਰ ਪੰਜਾਬ ਦੀ ਸੱਤਾ 'ਤੇ ਝੂਠ ਬੋਲ ਕੇ ਆਈ 'ਆਪ' ਸਰਕਾਰ ਲੋਕਾਂ ਨੂੰ ਡਰਾਉਣ-ਧਮਕਾਉਣ ਦੀ ਰਾਜਨੀਤੀ ਕਰ ਰਹੀ-ਰਵਨੀਤ ਸਿੰਘ ਬਿੱ...
Ad Position 24