ਤਲਵੰਡੀ ਸਾਬੋ, 12 ਮਈ (ਰਣਜੀਤ ਸਿੰਘ ਰਾਜੂ)-28 ਸਾਲ ਤੇ 9 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੇ ਹੁਣ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੰਜਾਬ ਤੇ ਹਰਿਆਣਾ ਉੱਚ ਅਦਾਲਤ 'ਚ ਪਟੀਸ਼ਨ ਪਾ ਕੇ ਚਾਰ ਹਫਤਿਆਂ ਦੀ ਪੈਰੋਲ ਮੰਗੀ ਹੈ ਤੇ ਮਨੁੱਖਤਾ ਦੇ ਆਧਾਰ 'ਤੇ ਭਾਈ ਹਵਾਰਾ ਨੂੰ ਜਿੱਥੇ ਇਹ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ, ਉੱਥੇ ਸਰਕਾਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਪੈਰੋਲ 'ਚ ਕਿਸੇ ਕਿਸਮ ਦੀ ਵੀ ਰੁਕਾਵਟ ਨਾ ਪਾਉਣ | ਉਕਤ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹਿ ਚੁੱਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ | ਸਿੰਘ ਸਾਹਿਬ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਪਿਛਲੇ ਕਰੀਬ 29 ਸਾਲ੍ਹਾਂ ਵਿਚ ਪਹਿਲੀ ਵਾਰ ਪੈਰੋਲ ਦੀ ਮੰਗ ਕੀਤੀ ਹੈ ਕਿਉਂਕਿ ਉਨਾਂ ਦੇ ਸਤਿਕਾਰਯੋਗ ਮਾਤਾ ਜੀ ਦੀ ਤਬੀਅਤ ਨਾਸਾਜ਼ ਚੱਲ ਰਹੀ ਹੈ | ਅਦਾਲਤ ਨੂੰ ਜਿੱਥੇ ਮਾਨਵੀ ਪੱਖ ਨੂੰ ਅੱਗੇ ਰੱਖ ਕੇ ਪੈਰੋਲ ਦੇਣੀ ਚਾਹੀਦੀ ਹੈ ਉੱਥੇ ਕੇਂਦਰ ਸਰਕਾਰ, ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵੀ ਮਨੁੱਖਤਾ ਨੂੰ ਤਰਜੀਹ ਦੇਣ ਅਤੇ ਪੈਰੋਲ 'ਚ ਕਿਸੇ ਕਿਸਮ ਦੀ ਰੁਕਾਵਟ ਨਾ ਪਾਉਣ |
ਮਨੁੱਖਤਾ ਦੇ ਆਧਾਰ 'ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲੇ ਪੈਰੋਲ-ਗਿਆਨੀ ਹਰਪ੍ਰੀਤ ਸਿੰਘ
ਅਜੀਤ ਡੈਸਕ
13-05-2026