13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬ ਸਰਕਾਰ ਵਲੋਂ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 13-05-2026
ਚੰਡੀਗੜ੍ਹ, 12 ਮਈ (ਅਜੀਤ ਬਿਊਰੋ)-ਅਗਨੀਪੱਥ ਸਕੀਮ ਤਹਿਤ ਫ਼ੌਜ ਵਿਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫ਼ੈਸਲਾ ਕੀਤਾ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ | ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਨੌਕਰੀਆਂ ਵਿਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿਚ ਅੰਤਿਮ ਰੂਪ ਵਿਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ | ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ ਉਲੀਕਣ ਦੀ ਲੋੜ ਹੈ ਤਾਂ ਜੋ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਚੰਗੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਹੁਨਰ ਨੂੰ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਸਕੇ | ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿਚ ਅਗਨੀਵੀਰਾਂ ਦੇ ਰਾਖਵੇਂਕਰਨ ਤੇ ਭਰਤੀ ਸਬੰਧੀ ਸਿਫ਼ਾਰਸ਼ਾਂ ਤਿਆਰ ਕਰਨ ਤੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਸੂਬੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸ.ਐਸ. ਸ੍ਰੀਵਾਸਤਵ 'ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ | ਅਗਨੀਵੀਰਾਂ ਦੀ ਕਾਬਲੀਅਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ, ਜੇਲ੍ਹਾਂ, ਹੋਮ ਗਾਰਡ, ਪੈਸਕੋ ਅਤੇ ਸਰਕਾਰ ਦੇ ਕਈ ਹੋਰ ਵਿਭਾਗਾਂ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ | ਉਨ੍ਹਾਂ ਕਿਹਾ, ਅਗਨੀਵੀਰਾਂ ਦੀ ਰਾਖਵੇਂਕਰਨ ਅਤੇ ਚੋਣ ਸਬੰਧੀ ਪੈਮਾਨੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਸਭ ਤੋਂ ਵਧੀਆ ਢੰਗ ਨਾਲ ਵਰਤਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਸਮਾਗਮ ਅਗਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24