ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਮੁੱਖ ਦਫ਼ਤਰ
ਸ੍ਰੀ ਅਨੰਦਪੁਰ ਸਾਹਿਬ, 12 ਮਈ (ਕਰਨੈਲ ਸਿੰਘ)-ਅਠਾਰ੍ਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਸਥਾਨਕ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਥਾਨਕ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਵਿਖੇ ਰਾਮਗੜ੍ਹੀਆ ਭਾਈਚਾਰੇ ਦੇ ਲੋਕ ਪੰਜਾਬ ਭਰ ਵਿਚੋਂ ਵੱਡੇ ਵੱਡੇ ਕਾਫ਼ਲੇ ਲੈ ਕੇ ਜਨਮ ਦਿਹਾੜਾ ਮਨਾਉਣ ਲਈ ਪਹੁੰਚੇ ਹੋਏ ਸਨ | ਇਸ ਮੌਕੇ ਜਥੇਬੰਦੀ ਵਲੋਂ ਕਰਵਾਏ ਗੁਰਮਤਿ ਸਮਾਗਮ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਪੰਥ ਪ੍ਰਸਿੱਧ ਕੀਰਤਨੀ ਤੇ ਢਾਡੀ ਜਥਿਆਂ ਵਲੋਂ ਸਿੱਖ ਇਤਿਹਾਸ ਸਰਵਣ ਕਰਵਾਇਆ | ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਦੇ ਮੁਖੀ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਨੇ ਆਈ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਸੰਤ ਜਗਜੀਤ ਸਿੰਘ ਲੋਪੋਂ ਵਲੋਂ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਮੁੱਖ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਨੂੰ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਸ੍ਰੀ ਅਨੰਦਪੁਰ ਸਾਹਿਬ ਅਸਥਾਨ ਦਾ ਸੇਵਾਦਾਰ ਨਿਯੁਕਤ ਕੀਤਾ ਗਿਆ | ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਕੌਮੀ ਸੰਚਾਲਕ ਹਰਜੀਤ ਸਿੰਘ ਨੇ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਦਾ ਧੰਨਵਾਦ ਕੀਤਾ.ਉਨ੍ਹਾਂ ਕਿਹਾ ਕਿ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦਾ ਇਹ ਅਸਥਾਨ ਮੁੱਖ ਦਫ਼ਤਰ ਹੋਵੇਗਾ | ਇਸ ਸਮਾਗਮ 'ਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆ ਤੋਂ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਆਗੂ ਸਾਹਿਬਾਨਾਂ ਅਤੇ ਕਈ ਰਾਜਨੀਤਕ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ |
ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਸਮਾਗਮ
ਅਜੀਤ ਡੈਸਕ
13-05-2026