13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਕਾਲੀ ਦਲ (ਬ) ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਅਬਜ਼ਰਵਰ ਲਗਾਏ

Ad Position 21
No active advertisement
ਅਜੀਤ ਡੈਸਕ 13-05-2026
ਚੰਡੀਗੜ੍ਹ, 12 ਮਈ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਹੋ ਰਹੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਬਜ਼ਰਵਰ ਲਗਾਇਆ ਗਿਆ ਹੈ | ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੋਹਾਲੀ ਨਗਰ ਨਿਗਮ ਲਈ ਮਹੇਸ਼ਇੰਦਰ ਸਿੰਘ ਗਰੇਵਾਲ, ਪਠਾਨਕੋਟ ਨਗਰ ਨਿਗਮ ਅਤੇ ਨਗਰ ਕੌਂਸਲ ਸੁਜਾਨਪੁਰ ਲਈ ਗੁਰਬਚਨ ਸਿੰਘ ਬਬੇਹਾਲੀ, ਨਗਰ ਕੌਂਸਲ ਅਨੰਦਪੁਰ ਸਾਹਿਬ, ਨੰਗਲ ਅਤੇ ਕੀਰਤਪੁਰ ਸਾਹਿਬ ਲਈ ਡਾ. ਦਲਜੀਤ ਸਿੰਘ ਚੀਮਾ, ਨਗਰ ਕੌਂਸਲ ਪਾਇਲ ਲਈ ਸ਼ਰਨਜੀਤ ਸਿੰਘ ਢਿੱਲੋਂ, ਨਗਰ ਕੌਂਸਲ ਰਾਏਕੋਟ ਲਈ ਹੀਰਾ ਸਿੰਘ ਗਾਬੜੀਆ, ਨਗਰ ਕੌਂਸਲ ਬੰਗਾ ਲਈ ਕਮਲ ਚੇਤਲੇ, ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ ਜਰਨੈਲ ਸਿੰਘ ਵਾਹਿਦ , ਨਗਰ ਕੌਂਸਲ ਆਦਮਪੁਰ ਲਈ ਗੁਰਮੀਤ ਸਿੰਘ ਦਾਦੂਵਾਲ ਤੇ ਹਰਿੰਦਰ ਸਿੰਘ ਢੀਂਡਸਾ ਅਤੇ ਨਗਰ ਕੌਂਸਲ ਕਰਤਾਰਪੁਰ ਲਈ ਮਹਿੰਦਰ ਸਿੰਘ ਕੇ.ਪੀ. ਤੇ ਕੁਲਵੰਤ ਸਿੰਘ ਮੰਨਣ ਨੂੰ ਅਬਜ਼ਰਵਰ ਲਗਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੰਤਰੀਆਂ ਨੂੰ ਅਯੋਗ ਠਹਿਰਾਉਣ ਦੀ ਮੰਗ ਖ਼ਾਰਜ <br/> ਅਗਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਸਮਾਗਮ
Ad Position 24