ਚੰਡੀਗੜ੍ਹ, 12 ਮਈ (ਮਾਰਕੰਡਾ)-ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਠ ਸਾਲ ਪੁਰਾਣੇ ਮਾਣਹਾਨੀ ਮਾਮਲੇ ਦੇ ਸਬੰਧ ਵਿਚ ਪੇਸ਼ ਹੋਏ। ਉਨ੍ਹਾਂ ਸੁਣਵਾਈ ਦੌਰਾਨ ਆਪਣੀ ਹਾਜ਼ਰੀ ਦਰਜ ਕਰਵਾਈ। ਉਨ੍ਹਾਂ ਨੇ ਇਸ ਤੋਂ ਪਹਿਲਾਂ ਪਰਿਵਾਰਕ ਕਾਰਨਾਂ ਕਰਕੇ ਪੰਜਾਬ ਤੋਂ ਆਪਣੀ ਗ਼ੈਰਹਾਜ਼ਰੀ ਦਾ ਹਵਾਲਾ ਦਿੰਦੇ ਹੋਏ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਸੀ। ਦੱਸਣਯੋਗ ਹੈ ਕਿ ਇਹ ਮਾਮਲਾ 2017 ਦਾ ਹੈ। ਜਿੱਥੇ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਅਤੇ ਮੋਹਾਲੀ ਦੇ ਵਸਨੀਕ ਰਜਿੰਦਰ ਪਾਲ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਸੁਖਬੀਰ ਸਿੰਘ ਬਾਦਲ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ। ਸ਼ਿਕਾਇਤ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਬਿਆਨ ਦੌਰਾਨ ਅਖੰਡ ਕੀਰਤਨੀ ਜਥੇ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਇਕ ਰਾਜਨੀਤਿਕ ਫਰੰਟ ਦੱਸਿਆ ਸੀ।
ਮਾਣਹਾਨੀ ਮਾਮਲੇ ਵਿਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ
ਅਜੀਤ ਡੈਸਕ
13-05-2026