13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬੀ ਆਪਣੀ ਮਾਂ ਬੋਲੀ 'ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ-ਬਲਤੇਜ ਪੰਨੂ <br/>

Ad Position 21
No active advertisement
ਅਜੀਤ ਡੈਸਕ 13-05-2026

ਚੰਡੀਗੜ੍ਹ, 12 ਮਈ (ਅ.ਬ.)-ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿਚ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਆਰਮੀ ਸਕੂਲਾਂ ਵਿਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ¢ ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਤੇ ਇਸ ਦੀ ਵਿਰਾਸਤ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ¢ ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾਂ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ ¢ ਉਨ੍ਹਾਂ ਸਪੱਸ਼ਟ ਕੀਤਾ ਕਿ ਅਸੀਂ ਕਿਸੇ ਭਾਸ਼ਾ ਦੇ ਵਿਰੋਧ ਵਿਚ ਨਹੀਂ ਹਾਂ, ਪਰ ਪੰਜਾਬ ਦੀ ਧਰਤੀ 'ਤੇ ਪੰਜਾਬੀ ਭਾਸ਼ਾ ਨੂੰ ਦੂਜੇ ਦਰਜੇ 'ਤੇ ਧੱਕਣਾ ਬਰਦਾਸ਼ਤ ਤੋਂ ਬਾਹਰ ਹੈ¢ ਪੰਨੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਲੋਕ-ਵਿਰੋਧੀ ਤੇ ਪੰਜਾਬ-ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ¢

Ad Position 22
No active advertisement
ਪਿਛਲੀ ਖ਼ਬਰ ਆਪ੍ਰੇਸ਼ਨ ਸੰਧੂਰ ਦਾ ਮਕਸਦ ਸਾਫ਼ ਤੌਰ 'ਤੇ ਰਾਜਨੀਤਕ ਅਤੇ ਸੈਨਿਕ ਸੀ-ਜਨਰਲ ਨਰਵਾਣੇ ਅਗਲੀ ਖ਼ਬਰ ਯੂ.ਏ.ਈ. ਨੇ ਜੰਗ ਦੌਰਾਨ ਈਰਾਨ 'ਤੇ ਹਵਾਈ ਹਮਲੇ ਕੀਤੇ-ਰਿਪੋਰਟ <br/>
Ad Position 24