11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

2 ਨੌਜਵਾਨਾਂ ਨੂੰ ਗੋਲੀਆਂ ਮਾਰਨ ਵਾਲੇ ਤਿੰਨ ਸ਼ੂਟਰ ਭਾਰਤ-ਭੂਟਾਨ ਸਰਹੱਦ ਤੋਂ ਕਾਬੂ ਹੁਣ ਤੱਕ 5 ਗਿ੍ਫ਼ਤਾਰੀਆਂ-ਪੁਲਿਸ <br/>

Ad Position 21
No active advertisement
ਅਜੀਤ ਡੈਸਕ 14-05-2026

ਘੁਮਾਣ, 13 ਮਈ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਭੋਮਾ ਵਿਖੇ ਬੀਤੀ 27 ਅਪ੍ਰੈਲ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ ਸਨ, ਜਿਸ ਵਿਚ ਕਸ਼ਮੀਰ ਸਿੰਘ ਪੁੱਤਰ ਵੱਸਣ ਸਿੰਘ ਅਤੇ ਜੁਗਰਾਜ ਸਿੰਘ (20) ਪੁੱਤਰ ਸਾਬੀ ਪਿੰਡ ਭੋਮਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਸਰਾ ਨੌਜਵਾਨ ਜੁਗਰਾਜ ਸਿੰਘ ਪੁੱਤਰ ਵੀਰੂ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ | ਇਸ ਸਬੰਧੀ ਘੁਮਾਣ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਸੀ | ਗੋਲੀਕਾਂਡ ਦੇ ਦੋਸ਼ੀਆਂ ਨੂੰ ਫੜਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਐਫ.ਟੀ.ਈ.ਸੀ. ਪੰਜਾਬ, ਬਟਾਲਾ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਪੱਛਮੀ ਬੰਗਾਲ ਵਿਚ ਭਾਰਤ-ਭੂਟਾਨ ਸਰਹੱਦ ਤੋਂ ਵਿਦੇਸ਼ ਅਧਾਰਤ ਗੈਂਗਸਟਰ ਦੇ ਤਿੰਨ ਮੁੱਖ ਸਾਥੀਆਂ ਨੂੰ ਉਸ ਵੇਲੇ ਗਿ੍ਫਤਾਰ ਕਰ ਲਿਆ ਗਿਆ | ਐਸ.ਪੀ. ਡੀ ਸੰਦੀਪ ਵਡੇਰਾ ਦੀ ਅਗਵਾਈ 'ਚ ਥਾਣਾ ਘੁਮਾਣ ਦੀ ਪੁਲਿਸ ਪਾਰਟੀ ਅਤੇ ਏ.ਜੀ.ਟੀ.ਐਫ. ਦੀ ਟੀਮ ਪੱਛਮੀ ਬੰਗਾਲ ਪੁੱਜੀ ਹੈ | ਉਨ੍ਹਾਂ ਕਿਹਾ ਕਿ ਕਾਬੂ ਕੀਤੇ ਗਏ ਤਿੰਨੇ ਦੋਸ਼ੀਆਂ ਨੂੰ ਅੱਜ 14 ਮਈ ਨੂੰ ਹਵਾਈ ਜਹਾਜ਼ ਰਾਹੀਂ ਬਟਾਲਾ ਲਿਆਂਦਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਕਤਲ ਕੇਸ ਵਿਚ ਪਹਿਲਾਂ ਗੁਰਜੰਟ ਸਿੰਘ ਅਤੇ ਕਰਨਬੀਰ ਸਿੰਘ ਨੂੰ ਦੋਸ਼ੀਆਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਗਿ੍ਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੱਛਮੀ ਬੰਗਾਲ ਤੋਂ ਕਾਬੂ ਕੀਤੇ ਗਏ ਦੋਸ਼ੀਆਂ ਵਿਚ ਜਤਿਨ ਸਿੰਘ ਕੱਥੂਨੰਗਲ, ਸਾਜਨਦੀਪ ਸਿੰਘ ਖਡੂਰ ਸਾਹਿਬ ਅਤੇ ਮਹਿਕਦੀਪ ਸਿੰਘ ਅੰਮਿ੍ਤਸਰ ਨੂੰ ਗਿ੍ਫਤਾਰ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ-ਰਾਜ ਚੋਣ ਕਮਿਸ਼ਨ ਅਗਲੀ ਖ਼ਬਰ 'ਅੰਮਿ੍ਤ ਭਾਰਤ ਐਕਸਪ੍ਰੈਸ' ਰੇਲਗੱਡੀ ਨੂੰ ਰੇਲਵੇ ਰਾਜ ਮੰਤਰੀ ਅੱਜ ਦਿਖਾਉਣਗੇ ਹਰੀ ਝੰਡੀ
Ad Position 24