11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਸੰਭਾਲਿਆ ਅਹੁਦਾ

Ad Position 21
No active advertisement
ਅਜੀਤ ਡੈਸਕ 14-05-2026

ਬੈਂਸ ਵਲੋਂ ਸ਼ਹਿਰੀ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਦਾ ਅਹਿਦ
ਚੰਡੀਗੜ੍ਹ, 13 ਮਈ (ਅਜੀਤ ਬਿਊਰੋ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਥੇ ਮਿਉਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਕਰ ਰਹੇ ਨੌਜਵਾਨ ਮੰਤਰੀ ਦਾ ਸਥਾਨਕ ਸਰਕਾਰਾਂ ਦੇ ਪ੍ਰਬੰਧਕੀ ਸਕੱਤਰ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ | ਅਹੁਦਾ ਸੰਭਾਲਣ ਉਪਰੰਤ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ | ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ, ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਨਾਗਰਿਕ-ਕੇਂਦਿ੍ਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ 'ਚ ਨਸ਼ੇ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀ.ਐਸ.ਪੀ.ਸੀ.ਐਲ. ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ...
Ad Position 24