ਚੰਡੀਗੜ੍ਹ, 13 ਮਈ (ਪ੍ਰੋ. ਅਵਤਾਰ ਸਿੰਘ)ਪੰਜਾਬ ਸਰਕਾਰ ਨੇ 4 ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਆਈ.ਏ.ਐਸ. ਅਧਿਕਾਰੀ 'ਚ ਸ੍ਰੀ ਰਾਮਵੀਰ ਨੂੰ ਕਮਿਸ਼ਨਰ ਜਲੰਧਰ ਮੰਡਲ ਜਲੰਧਰ ਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਲਗਾਇਆ ਗਿਆ ਹੈ | ਇਸੇ ਤਰ੍ਹਾਂ ਸ੍ਰੀ ਘਨਸ਼ਿਆਮ ਥੋਰੀ ਨੂੰ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਨੈਸ਼ਨਲ ਸਿਹਤ ਮਿਸ਼ਨ ਪੰਜਾਬ ਅਤੇ ਵਾਧੂ ਚਾਰਜ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ, ਸ਼੍ਰੀ ਪੁਨੀਤ ਗੋਇਲ ਨੂੰ ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਾਧੂ ਚਾਰਜ ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਅਤੇ ਸ਼੍ਰੀਮਤੀ ਅਕਸ਼ਿਤਾ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਲਗਾਇਆ ਗਿਆ ਹੈ |