11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਫਿਰੌਤੀਆਂ ਦੀ ਮੰਗ ਕਰਨ ਵਾਲੇ ਗਰੋਹ ਦੇ ਇਕ ਵਿਅਕਤੀ ਵਲੋਂ ਦੂਸਰੇ ਸਾਥੀ ਦੀ ਹੱਤਿਆ <br/>

Ad Position 21
No active advertisement
ਅਜੀਤ ਡੈਸਕ 14-05-2026

ਫਤਿਆਬਾਦ, 13 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਬੀਤੀ ਰਾਤ ਇਕ ਨੌਜਵਾਨ ਨੂੰ ਉਸਦੇ ਦੂਸਰੇ ਸਾਥੀ ਵਲੋਂ ਗੋਲੀ ਮਾਰ ਕੇ ਮਾਰ ਦਿੱਤਾ | ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਰਵੀ ਸਿੰਘ (22) ਪੁੱਤਰ ਚਰਨਜੀਤ ਸਿੰਘ ਸਾਲ ਜੋ ਬੀਤੀ ਰਾਤ ਤਕਰੀਬਨ ਦੋ ਕੁ ਵਜੇ ਜਗਰਾਤਾ ਵੇਖ ਕੇ ਵਾਪਸ ਆ ਰਿਹਾ ਸੀ, ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਦਿੱਤੀ | ਮੌਕੇ 'ਤੇ ਪਹੁੰਚੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਫਤਿਆਬਾਦ ਦੇ ਆਸ-ਪਾਸ ਇਲਾਕਿਆਂ ਵਿਚ ਫਿਰੌਤੀਆਂ ਲਈ ਕਈ ਲੋਕਾਂ ਨੂੰ ਫ਼ੋਨ ਕਰਦੇ ਹਨ, ਜਿਸ ਵਿਚ ਰਵੀ ਸਿੰਘ ਪੁੱਤਰ ਚਰਨਜੀਤ ਸਿੰਘ, ਜੋਬਨਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਅਜਿਹੀਆਂ ਹੀ ਘਟਨਾ ਨੂੰ ਅੰਜਾਮ ਦੇਣ ਲਈ ਰਾਤ ਨੂੰ ਗਏ ਸਨ, ਜਿਨ੍ਹਾਂ ਦਾ ਪੈਸੇ ਦੇ ਲੈਣ-ਦੇਣ ਤੋਂ ਝਗੜਾ ਹੋ ਗਿਆ ਤੇ ਰਵੀ ਨੂੰ ਉਸ ਦੇ ਸਾਥੀ ਜੋਬਨਜੀਤ ਸਿੰਘ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਗੋਇੰਦਵਾਲ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਫ਼ਰਾਰ ਜੋਬਨਜੀਤ ਸਿੰਘ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ <br/> ਅਗਲੀ ਖ਼ਬਰ 4 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ
Ad Position 24