11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡਾ. ਰਵਜੋਤ ਸਿੰਘ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ <br/>

Ad Position 21
No active advertisement
ਅਜੀਤ ਡੈਸਕ 14-05-2026

ਚੰਡੀਗੜ੍ਹ, 13 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਐਨ.ਆਰ.ਆਈ. ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 'ਆਨਲਾਈਨ ਮਿਲਣੀ' ਕਰਕੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਤੇ ਸੁਝਾਅ ਸੁਣੇ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਨਲਾਈਨ ਮਿਲਣੀ ਦੌਰਾਨ ਜ਼ਮੀਨ-ਜਾਇਦਾਦੀ ਵਿਵਾਦਾਂ, ਵਿਆਹ ਸੰਬੰਧੀ ਮਾਮਲਿਆਂ, ਧੋਖਾਧੜੀ, ਕਬਜ਼ਿਆਂ ਅਤੇ ਡਰਾਉਣ-ਧਮਕਾਉਣ ਨਾਲ ਸਬੰਧਿਤ ਸ਼ਿਕਾਇਤਾਂ ਸਾਹਮਣੇ ਆਈਆਂ ਹਨ | ਉਨ੍ਹਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਦਰਜ ਕਰਕੇ ਸਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਪੰਜਾਬੀ ਭਾਈਚਾਰੇ ਨੂੰ ਇਨਸਾਫ਼, ਸੁਰੱਖਿਆ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐਨ.ਆਰ.ਆਈ. ਭਾਈਚਾਰੇ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਆਨਲਾਈਨ ਅਤੇ ਫਿਜ਼ੀਕਲ ਮਿਲਣੀਆਂ ਨਿਯਮਿਤ ਤੌਰ 'ਤੇ ਹਰ ਮਹੀਨੇ ਕਰਵਾਈਆਂ ਜਾਣਗੀਆਂ | ਇਸ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ ਵਿਭਾਗ ਦੇ ਸਕੱਤਰ ਵੀ. ਐਨ. ਜਾਂਦੇ, ਏ.ਡੀ.ਜੀ.ਪੀ. ਐਨ.ਆਰ.ਆਈ. ਆਰ.ਕੇ. ਜੈਸਵਾਲ, ਡਵੀਜ਼ਨਲ ਕਮਿਸ਼ਨਰ ਜਲੰਧਰ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਅਮਨਦੀਪ ਕੌਰ ਤੋਂ ਇਲਾਵਾ ਸੀਨੀਅਰ ਵਿਭਾਗੀ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਥਾਨਕ ਸਰਕਾਰ ਚੋਣਾਂ ਨੂੰ ਲੈ ਕੇ ਜਾਖੜ ਦੀ ਅਗਵਾਈ 'ਚ ਭਾਜਪਾ ਵਫ਼ਦ ਵਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ ਅਗਲੀ ਖ਼ਬਰ ਫਿਰੌਤੀਆਂ ਦੀ ਮੰਗ ਕਰਨ ਵਾਲੇ ਗਰੋਹ ਦੇ ਇਕ ਵਿਅਕਤੀ ਵਲੋਂ ਦੂਸਰੇ ਸਾਥੀ ਦੀ ਹੱਤਿਆ <br/>
Ad Position 24