11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਥਾਨਕ ਸਰਕਾਰ ਚੋਣਾਂ ਨੂੰ ਲੈ ਕੇ ਜਾਖੜ ਦੀ ਅਗਵਾਈ 'ਚ ਭਾਜਪਾ ਵਫ਼ਦ ਵਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 14-05-2026

ਈ.ਵੀ.ਐਮ. ਹਟਾ ਕੇ ਬੈਲਟ ਪੇਪਰ ਲਿਆਉਣਾ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼-ਜਾਖੜ
ਚੰਡੀਗੜ੍ਹ, 13 ਮਈ (ਸੰਦੀਪ ਕੁਮਾਰ ਮਾਹਨਾ)–ਪੰਜਾਬ 'ਚ ਸਥਾਨਕ ਸਰਕਾਰ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ | ਭਾਜਪਾ ਨੇ ਈ.ਵੀ.ਐਮ. ਦੀ ਥਾਂ ਬੈਲਟ ਪੇਪਰ ਨਾਲ ਚੋਣਾਂ ਕਰਵਾਉਣ ਦੇ ਫ਼ੈਸਲੇ ਨੂੰ ਸ਼ੱਕੀ ਕਰਾਰ ਦਿੰਦਿਆਂ ਚੋਣ ਕਮਿਸ਼ਨ ਤੋਂ ਇਸ ਵਿਚ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ | ਇਸ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਦੇ ਇਕ ਵਫ਼ਦ ਨੇ ਬੁੱਧਵਾਰ ਨੂੰ ਪੰਜਾਬ ਰਾਜ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਸਥਾਨਕ ਸਰਕਾਰ ਚੋਣਾਂ ਈ.ਵੀ.ਐਮ. ਰਾਹੀਂ ਹੀ ਕਰਵਾਉਣ ਦੀ ਮੰਗ ਕੀਤੀ | ਵਫ਼ਦ ਵਿਚ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਤੇ ਕੌਮੀ ਐਸ.ਸੀ. ਕਮਿਸ਼ਨਰ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਮੰਤਰੀ ਪੰਜਾਬ ਤੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਰਾਕੇਸ਼ ਰਾਠੌਰ ਅਤੇ ਵਿਨੀਤ ਜੋਸ਼ੀ ਵੀ ਮੌਜੂਦ ਸਨ | ਚੋਣ ਕਮਿਸ਼ਨਰ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਵਾਂਗ ਸਥਾਨਕ ਸਰਕਾਰ ਚੋਣਾਂ ਵਿਚ ਵੀ ਧੱਕੇਸ਼ਾਹੀ ਕਰਨ ਦੀ ਤਿਆਰੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲੋਕਲ ਬਾਡੀ ਚੋਣਾਂ ਈ.ਵੀ.ਐਮ. ਰਾਹੀਂ ਹੁੰਦੀਆਂ ਆ ਰਹੀਆਂ ਹਨ, ਪਰ ਇਸ ਵਾਰ ਚੋਣਾਂ ਦੇ ਐਲਾਨ ਮਗਰੋਂ ਅਚਾਨਕ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦਾ ਫ਼ੈਸਲਾ ਕਰ ਦਿੱਤਾ ਗਿਆ | ਭਾਜਪਾ ਪ੍ਰਧਾਨ ਨੇ ਕਿਹਾ ਕਿ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਨਾਲ ਵੋਟਾਂ ਦੀ ਗਿਣਤੀ ਸਮੇਂ ਗੜਬੜ ਅਤੇ ਧੱਕੇਸ਼ਾਹੀ ਦੀ ਸੰਭਾਵਨਾ ਵੱਧ ਜਾਂਦੀ ਹੈ | ਜਾਖੜ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਆਪਣੀ ਨਿਰਪੱਖਤਾ ਕਾਇਮ ਰੱਖਦਿਆਂ ਇਹ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਤੇ ਪੁਰਾਣੀ ਰਵਾਇਤ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਅਨੁਸਾਰ ਈ.ਵੀ.ਐਮ. ਰਾਹੀਂ ਹੀ ਚੋਣਾਂ ਕਰਵਾਈਆਂ ਜਾਣ | ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ 'ਤੇ ਡੱਟ ਕੇ ਵਿਰੋਧ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਵਾਰਿਸ ਪੰਜਾਬ ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਦੋਸ਼ ਖਾਰਜ ਕਰਨ ਦੀ ਅਰਜੀ 'ਤੇ ਹੋਈ ਸੁਣਵਾਈ ਅਗਲੀ ਖ਼ਬਰ ਡਾ. ਰਵਜੋਤ ਸਿੰਘ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ <br/>
Ad Position 24