ਸੰਗਰੂਰ, 13 ਮਈ (ਸੁਖਵਿੰਦਰ ਸਿੰਘ ਫੁੱਲ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਬਿਜਲੀ ਖੰਭਾ ਰਹਿਤ ਕਰਨ ਦੇ ਉਲੀਕੇ ਪ੍ਰੋਗਰਾਮ ਅਧੀਨ ਉਨ੍ਹਾਂ ਦੇ ਆਪਣੇ ਪਿੰਡ ਸਤੌਜ ਜੋ ਜ਼ਿਲ੍ਹਾ ਸੰਗਰੂਰ ਵਿਚ ਪੈਂਦਾ ਹੈ ਨੂੰ ਪਾਇਲਟ ਪ੍ਰਾਜੈਕਟ ਅਧੀਨ ਲਿਆ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਇਸ ਪਿੰਡ ਦੇ ਦੁਆਲੇ ਬਿਜਲੀ ਦੇ ਤਕਰੀਬਨ 400 ਖੰਭੇ ਹਨ ਜਿਨ੍ਹਾਂ ਨੂੰ ਖ਼ਤਮ ਕਰਨ ਲਈ ਇੱਕ ਨਿੱਜੀ ਕੰਪਨੀ ਨੂੰ ਠੇਕਾ ਦਿੱਤਾ ਜਾ ਰਿਹਾ ਹੈ | ਇਸ ਕੰਮ ਲਈ ਟੈਂਡਰ ਹੋ ਚੁੱਕੇ ਹਨ ਅਤੇ ਜਿਸ ਕੰਪਨੀ ਨੂੰ ਠੇਕਾ ਮਿਲਣਾ ਹੈ ਉਸ ਨੂੰ ਇਹ ਪ੍ਰਾਜੈਕਟ ਮੁਕੰਮਲ ਕਰਨ ਲਈ 2 ਮਹੀਨੇ ਦਾ ਸਮਾਂ ਦਿੱਤਾ ਜਾਵੇਗਾ ਜਿਸ 'ਤੇ 6 ਕਰੋੜ ਰੁਪਏ ਦੇ ਕਰੀਬ ਖ਼ਰਚ ਆਉਣ ਦਾ ਅਨੁਮਾਨ ਹੈ | ਇਸ ਮਹੀਨੇ ਸ਼ੁਰੂ ਹੋਣ ਵਾਲੇ ਇਸ ਪ੍ਰਾਜੈਕਟ ਅਧੀਨ ਪਿੰਡ ਦੇ ਦੁਆਲੇ ਲੱਗੇ ਬਿਜਲੀ ਦੇ ਖੰਭੇ ਪੁੱਟ ਕੇ ਤਾਰਾਂ ਜ਼ਮੀਨਦੋਜ਼ ਕੀਤੀਆਂ ਜਾਣਗੀਆਂ | ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ | ਇਸ ਪਾਇਲਟ ਪ੍ਰਾਜੈਕਟ ਦੀ ਸਮੀਖਿਆ ਕਰਨ ਪਿੱਛੋਂ ਮੂਲ ਪ੍ਰਾਜੈਕਟ ਸ਼ੁਰੂ ਕਰਨ ਬਾਰੇ ਵਿਚਾਰ ਕੀਤੀ ਜਾਵੇਗੀ ਕਿਉਂਕਿ ਇਸ ਪ੍ਰਾਜੈਕਟ ਅਧੀਨ ਕੁਝ ਸਮੱਸਿਆਵਾਂ ਆ ਸਕਦੀਆਂ ਹਨ |
ਪੰਜਾਬ ਨੂੰ ਬਿਜਲੀ ਖੰਭਾ ਰਹਿਤ ਕਰਨ ਦਾ ਪਾਇਲਟ ਪ੍ਰਾਜੈਕਟ ਸਤੌਜ ਤੋਂ, ਮੁੱਖ ਮੰਤਰੀ ਦੇ ਪਿੰਡ 2 ਮਹੀਨੇ ਵਿਚ ਮੁਕੰਮਲ ਹੋਵੇਗਾ ਪਾਇਲਟ ਪ੍ਰਾਜੈਕਟ <br/>
ਅਜੀਤ ਡੈਸਕ
14-05-2026