08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਲਾਰੈਂਸ ਬਿਸ਼ਨੋਈ ਗਰੋਹ ਨੇ ਦਿਲਜੀਤ ਦੇ ਮੈਨੇਜਰ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ <br/>

Ad Position 21
No active advertisement
ਅਜੀਤ ਡੈਸਕ 14-05-2026

ਚੰਡੀਗੜ੍ਹ, 13 ਮਈ (ਪੀ. ਟੀ. ਆਈ)-ਲਾਰੈਂਸ ਬਿਸ਼ਨੋਈ ਗਰੋਹ ਨਾਲ ਜੁੜੀ ਇੱਕ ਸੋਸ਼ਲ ਮੀਡੀਆ ਪੋਸਟ ਵਿਚ ਹਰਿਆਣਾ ਦੇ ਕਰਨਾਲ ਵਿਚ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਗਈ ਹੈ | ਹਾਲਾਂਕਿ ਹਰਿਆਣਾ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੂੰ ਮੈਨੇਜਰ ਗੁਰਪ੍ਰਤਾਪ ਸਿੰਘ ਕੰਗ ਜਾਂ ਉਸ ਦੇ ਪਰਿਵਾਰ ਵਲੋਂ ਕੋਈ ਸ਼ਿਕਾਇਤ ਨਹੀਂ ਮਿਲੀ ਹੈ | ਕਰਨਾਲ ਦੇ ਐਸ.ਪੀ ਨਰੇਂਦਰ ਬਿਜਾਰਨੀਆ ਨੇ ਦੱਸਿਆ ਕਿ ਪੁਲਿਸ ਦੀ ਇਕ ਟੀਮ ਨੇ ਕੰਗ ਦੇ ਪਿੰਡ ਗੋਂਡਰ (ਕਰਨਾਲ) ਦਾ ਦੌਰਾ ਕੀਤਾ ਅਤੇ ਮੁੱਢਲੀ ਜਾਂਚ 'ਚ ਮੌਕੇ ਤੋਂ ਕੁੱਝ ਵੀ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਪਰਿਵਾਰ ਵਲੋਂ ਕੋਈ ਜਾਣਕਾਰੀ ਮਿਲੀ ਹੈ | ਇਕ ਸੋਸ਼ਲ ਮੀਡੀਆ ਪੋਸਟ 'ਚ ਬਿਸ਼ਨੋਈ ਦੇ ਸਾਥੀਆਂ ਟਾਈਸਨ ਬਿਸ਼ਨੋਈ, ਆਰਜੂ ਬਿਸ਼ਨੋਈ ਅਤੇ ਹਰੀ ਬਾਕਸਰ ਨੇ ਕਥਿਤ ਤੌਰ 'ਤੇ ਗੋਂਡਰ ਪਿੰਡ 'ਚ ਕੰਗ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ | ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਕੁੱਝ ਦਿਨ ਪਹਿਲਾਂ ਭਾਜਪਾ ਨੇ ਦਿਲਜੀਤ ਦੋਸਾਂਝ ਨੂੰ ਪਾਰਟੀ 'ਚ ਸ਼ਾਮਿਲ ਹੋਣ ਲਈ ਕਿਹਾ ਸੀ, ਪਰ ਉਸ ਨੇ ਮਨਾਂ ਕਰ ਦਿੱਤਾ | ਉਨ੍ਹਾਂ ਦੋਸ਼ ਲਗਾਇਆ ਕਿ ਉਸ ਦੇ ਬਾਅਦ ਦੋਸਾਂਝ ਦੇ ਮੈਨੇਜਰ ਦੇ 'ਤੇ ਹਮਲਾ ਕੀਤਾ ਗਿਆ ਅਤੇ ਇਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਹੈ | ਜਿਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਮਸ਼ਹੂਰ ਹਸਤੀਆਂ ਤੇ ਕਾਰੋਬਾਰੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਇਸ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬੀ. ਐੱਸ.ਐੱਫ. ਨੇ 85 ਕਰੋੜ ਤੋਂ ਵਧੇਰੇ ਦੀ ਫ਼ੜੀ ਹੈਰੋਇਨ ਅਗਲੀ ਖ਼ਬਰ 'ਆਪ' ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼...
Ad Position 24