ਜਲੰਧਰ, 13 ਮਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਲੰਧਰ ਸ਼ਹਿਰੀ ਦੇ ਟਕਸਾਲੀ ਪਰਿਵਾਰ ਜਥੇਦਾਰ ਜੈਮਲ ਸਿੰਘ ਦੇ ਸਪੁੱਤਰ ਮਹਿੰਦਰਪਾਲ ਸਿੰਘ ਬਿਨਾਕਾ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਇਸ ਮੌਕੇ ਆਪਣੀ ਨਿਯੁਕਤੀ 'ਤੇ ਮਹਿੰਦਰਪਾਲ ਸਿੰਘ ਬਿਨਾਕਾ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸ. ਬਿਨਾਕਾ ਨੂੰ ਉਕਤ ਜ਼ਿੰਮੇਵਾਰੀ ਸੌਂਪਦੇ ਹੋਏ ਆਸ ਪ੍ਰਗਟਾਈ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨਾਲ ਅਕਾਲੀ ਦਲ ਹੋਰ ਬੁਲੰਦੀਆਂ ਨੂੰ ਛੂਹੇਗਾ ਅਤੇ ਪੰਥ ਅਤੇ ਪੰਜਾਬ ਦੇ ਲਈ ਉਹ ਹੋਰ ਵੀ ਮਿਹਨਤ ਨਾਲ ਕੰਮ ਕਰਨਗੇ।
ਬਿਨਾਕਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਨਿਯੁਕਤ
ਅਜੀਤ ਡੈਸਕ
14-05-2026