20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਗਨੀਵੀਰ ਦੀ ਮੌਤ 'ਤੇ ਉੱਠੇ ਸਵਾਲ, ਹਾਈ ਕੋਰਟ ਨੇ ਫ਼ੌਜ ਤੋਂ ਮੰਗਿਆ ਸਪੱਸ਼ਟ ਜਵਾਬ <br/>

Ad Position 21
No active advertisement
ਅਜੀਤ ਡੈਸਕ 15-05-2026
ਚੰਡੀਗੜ੍ਹ, 14 ਮਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫ਼ੌਜ ਨੂੰ ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਸ਼ਹੀਦ ਹੋਏ 20 ਸਾਲਾ ਅਗਨੀਵੀਰ ਆਕਾਸ਼ਦੀਪ ਸਿੰਘ ਦੀ ਰਹੱਸਮਈ ਮੌਤ ਲਈ ਇਕ ਸਪੱਸ਼ਟ, ਤਰਕਪੂਰਨ ਅਤੇ ਕਾਨੂੰਨੀ ਤੌਰ 'ਤੇ ਤਸੱਲੀਬਖ਼ਸ਼ ਸਪਸ਼ਟੀਕਰਨ ਦੇਣ ਲਈ ਕਿਹਾ ਹੈ | ਅਦਾਲਤ ਨੇ ਸਪੱਸ਼ਟ ਕੀਤਾ ਕਿ ਮਿ੍ਤਕ ਦੇ ਮਾਪਿਆਂ ਨੂੰ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਹਰ ਪਹਿਲੂ ਬਾਰੇ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ ਤੇ ਕੋਈ ਵੀ ਅੰਤਿਮ ਫ਼ੈਸਲਾ ਲੈਣ ਤੋਂ ਪਹਿਲਾਂ ਨਿੱਜੀ ਸੁਣਵਾਈ ਦਾ ਪੂਰਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ | ਜਸਟਿਸ ਸੰਦੀਪ ਮੌਦਗਿਲ ਨੇ ਸ਼ਹੀਦ ਅਗਨੀਵੀਰ ਦੇ ਮਾਪਿਆਂ ਕਰਮਜੀਤ ਕੌਰ ਤੇ ਬਲਵਿੰਦਰ ਸਿੰਘ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਇਹ ਹੁਕਮ ਦਿੱਤਾ | ਪਰਿਵਾਰ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦਾ ਪੁੱਤਰ 15 ਮਈ, 2025 ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਅਵੰਤੀਪੋਰਾ ਖੇਤਰ ਵਿਚ ਰਹੱਸਮਈ ਹਾਲਾਤਾਂ 'ਚ ਮਿ੍ਤਕ ਪਾਇਆ ਗਿਆ ਸੀ | ਪਰਿਵਾਰ ਅਨੁਸਾਰ ਉਨ੍ਹਾਂ ਨੂੰ ਸਿਰਫ਼ ਫ਼ੋਨ 'ਤੇ ਆਪਣੇ ਪੁੱਤਰ ਦੀ ਮੌਤ ਬਾਰੇ ਸੂਚਿਤ ਕੀਤਾ ਗਿਆ ਸੀ, ਪਰ ਉਸ ਦੀ ਮੌਤ ਦੇ ਆਲੇ-ਦੁਆਲੇ ਦੇ ਹਾਲਾਤਾਂ ਬਾਰੇ ਨਹੀਂ ਦੱਸਿਆ ਗਿਆ | ਪਟੀਸ਼ਨਕਰਤਾਵਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਫ਼ੌਜ ਨੇ ਸ਼ੁਰੂ 'ਚ ਕਿਹਾ ਸੀ ਕਿ ਇਕ ਕੋਰਟ ਆਫ਼ ਇਨਕੁਆਰੀ (ਸੀ.ਓ.ਆਈ.) ਮੌਤ ਦੇ ਕਾਰਨਾਂ ਦੀ ਜਾਂਚ ਕਰੇਗੀ, ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਪਰਿਵਾਰ ਨੂੰ ਜਾਂਚ ਰਿਪੋਰਟ, ਖੋਜਾਂ ਜਾਂ ਕੋਈ ਅਧਿਕਾਰਤ ਸਪਸ਼ਟੀਕਰਨ ਮੁਹੱਈਆ ਨਹੀਂ ਕਰਵਾਇਆ ਗਿਆ | ਇਸ ਤੋਂ ਬਾਅਦ, ਹਾਈ ਕੋਰਟ ਨੇ ਮਕੈਨਾਈਜ਼ਡ ਇਨਫੈਂਟਰੀ ਰੈਜੀਮੈਂਟ ਦੇ ਸੀਨੀਅਰ ਰਿਕਾਰਡ ਅਫ਼ਸਰ ਤੇ 8 ਮਕੈਨਾਈਜ਼ਡ ਇਨਫੈਂਟਰੀ (ਪੰਜਾਬ) ਦੇ ਕਮਾਂਡਿੰਗ ਅਫ਼ਸਰ ਜਾਂ ਸਮਰੱਥ ਅਥਾਰਟੀ ਨੂੰ ਪਟੀਸ਼ਨ 'ਚ ਉਠਾਏ ਗਏ ਹਰੇਕ ਨੁਕਤੇ ਦੀ ਜਾਂਚ ਕਰਨ ਤੇ 6 ਹਫ਼ਤਿਆਂ ਦੇ ਅੰਦਰ ਇਕ ਵਿਸਤਿ੍ਤ, ਤਰਕਪੂਰਨ ਆਦੇਸ਼ ਪਾਸ ਕਰਨ ਦੇ ਨਿਰਦੇਸ਼ ਦਿੱਤੇ | ਪਟੀਸ਼ਨ ਵਿਚ ਇਹ ਵੀ ਗੰਭੀਰ ਦੋਸ਼ ਲਗਾਇਆ ਗਿਆ ਹੈ ਕਿ 15 ਮਈ, 2025 ਨੂੰ ਮਾਪਿਆਂ ਦੀ ਸਹਿਮਤੀ ਤੋਂ ਬਿਨਾਂ ਪੋਸਟਮਾਰਟਮ ਕੀਤਾ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ -ਭਾਰਤੀ ਚੋਣ ਕਮਿਸ਼ਨ ਦੀ ਨਿਰਪੱਖਤਾ ਖ਼ਤਰੇ ਵਿਚ- ਭਾਜਪਾ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਲੋਕਤੰਤਰੀ ਸੰਸਥਾਵਾਂ ਨਾਲ ਛ... ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਇਰਾਦਾ ਕਤਲ ਦੇ ਦੋਸ਼ ਆਇਦ <br/>
Ad Position 24