20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੰਜਾਬ ਵਿਚ ਐਸ.ਆਈ.ਆਰ. ਲਾਗੂ ਕਰਨਾ ਲੋਕਤੰਤਰ 'ਤੇ ਲਗਾਉਂਦਾ ਹੈ ਸਵਾਲੀਆ ਨਿਸ਼ਾਨ-ਰੰਧਾਵਾ

Ad Position 21
No active advertisement
ਅਜੀਤ ਡੈਸਕ 15-05-2026

ਚੰਡੀਗੜ੍ਹ, 14 ਮਈ (ਵਿਕਰਮਜੀਤ ਸਿੰਘ ਮਾਨ)-ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼ੁਰੂ ਕੀਤੀ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਮੁਹਿੰਮ 'ਤੇ ਗੰਭੀਰ ਸਵਾਲ ਉਠਾਏ ਹਨ | ਉਨ੍ਹਾਂ ਅੱਜ ਇਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਦਸ ਮਹੀਨਿਆਂ ਤੋਂ ਵੀ ਘੱਟ ਸਮਾਂ ਬਾਕੀ ਰਹਿੰਦਿਆਂ ਅਜਿਹੀ ਪ੍ਰਕਿਰਿਆ ਸ਼ੁਰੂ ਕਰਨਾ ਲੋਕਤੰਤਰੀ ਪ੍ਰਣਾਲੀ 'ਤੇ ਸ਼ੱਕ ਪੈਦਾ ਕਰਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਦੋਂ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚ ਚੋਣਾਂ ਲਗਭਗ ਇਕੋ ਸਮੇਂ ਤਹਿ ਕੀਤੀਆਂ ਜਾਂਦੀਆਂ ਹਨ, ਤਾਂ ਪੰਜਾਬ ਵਿਚ ਐਸ.ਆਈ.ਆਰ. ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ | ਰੰਧਾਵਾ ਨੇ ਕਿਹਾ ਕਿ ਜੇਕਰ ਚੋਣ ਕਮਿਸ਼ਨ ਦਾ ਉਦੇਸ਼ ਪਾਰਦਰਸ਼ੀ ਤੇ ਗਲਤੀ-ਮੁਕਤ ਵੋਟਰ ਸੂਚੀਆਂ ਨੂੰ ਯਕੀਨੀ ਬਣਾਉਣਾ ਸੀ, ਤਾਂ ਇਹ ਪ੍ਰਕਿਰਿਆ ਚੋਣਾਂ ਤੋਂ ਬਾਅਦ ਵੀ ਕੀਤੀ ਜਾ ਸਕਦੀ ਸੀ | ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਪਣੀ ਕੇਂਦਰ ਸਰਕਾਰ ਦੇ ਪ੍ਰਭਾਵ ਹੇਠ ਆਪਣੇ ਰਾਜਨੀਤਿਕ ਹਿੱਤਾਂ ਲਈ ਚੋਣ ਪ੍ਰਕਿਰਿਆ ਵਿਚ ਹੇਰਾਫੇਰੀ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸੰਵੇਦਨਸ਼ੀਲ ਅਤੇ ਰਾਜਨੀਤਿਕ ਤੌਰ 'ਤੇ ਸੁਚੇਤ ਰਾਜ ਵਿਚ ਅਜਿਹੇ ਹੱਥਕੰਡਿਆਂ ਨੂੰ ਲੈ ਕੇ ਲੋਕਾਂ ਵਿਚ ਪਹਿਲਾਂ ਹੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਵਿਚ ਕਿਸੇ ਵੀ ਅਸਲੀ ਵੋਟਰ ਦਾ ਨਾਮ ਸੂਚੀ ਵਿਚੋਂ ਹਟਾਉਣ ਜਾਂ ਉਨ੍ਹਾਂ ਨੂੰ ਵੋਟ ਪਾਉਣ ਤੋਂ ਰੋਕਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਮਿਉਂਸੀਪਲ ਚੋਣਾਂ ਲਈ 218 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ ਅਗਲੀ ਖ਼ਬਰ ਝੋਨੇ ਦੇ ਭਾਅ ਵਿਚ 72 ਰੁਪਏ ਦਾ ਵਾਧਾ ਲੱਖੋਵਾਲ ਤੇ ਕਾਦੀਆਂ ਦੋਵਾਂ ਨੇ ਨਕਾਰਿਆ <br/>
Ad Position 24