25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅਨਿੰਦਿਤਾ ਮਿਤਰਾ ਵਲੋਂ ਸਿਆਸੀ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 16-05-2026

ਸਰਬ ਪਾਰਟੀ ਮੀਟਿੰਗ ਦੌਰਾਨ ਐਸ.ਆਈ.ਆਰ. ਬਾਰੇ ਦਿੱਤੀ ਜਾਣਕਾਰੀ
ਚੰਡੀਗੜ੍ਹ, 15 ਮਈ (ਅਜੀਤ ਬਿਊਰੋ)–ਪੰਜਾਬ ਰਾਜ ਵਿਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸੰਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਸਬੰਧੀ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਕਰ ਦੇਣ ਤਾਂ ਜੋ ਇਨ੍ਹਾਂ ਬੀ.ਐਲ.ਏਜ਼ ਨੂੰ ਬੀ.ਐਲ.ਓਜ਼ ਦੇ ਨਾਲ ਹੀ ਸਮਾਂ ਰਹਿੰਦਿਆਂ ਟਰੇਨਿੰਗ ਦਿੱਤੀ ਜਾ ਸਕੇ | ਉਨ੍ਹਾਂ ਕਿਹਾ ਕਿ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਐਸ.ਆਈ.ਆਰ. ਦੇ ਹਰੇਕ ਪੜਾਅ ਉਤੇ ਬੀ.ਐਲ.ਓ. ਵੱਲੋਂ ਬੀ.ਐਲ.ਏ. ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਬਰਕਰਾਰ ਰਹੇ | ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਬੀ.ਐਲ.ਏ.-1 ਦੀ ਨਿਯੁਕਤੀ ਸਬੰਧੀ ਵੀ ਪ੍ਰਕਿਰਿਆ ਨੂੰ ਵੀ ਜਲਦ ਮੁਕੰਮਲ ਕਰ ਲਿਆ ਜਾਵੇ | ਮਿਤਰਾ ਨੇ ਕਿਹਾ ਕਿ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਦੌਰਾਨ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਰਾਜ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਲਗਾਤਾਰ ਸੰਪਰਕ ਵਿਚ ਰਹੇਗਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਅਧੀਨ ਪੰਜਾਬ ਰਾਜ ਵਿਚ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ | ਇਸ ਕਾਰਜ ਲਈ 24453 ਬੀ.ਐਲ.ਓਜ਼, 2476 ਸੁਪਰਵਾਈਜ਼ਰ, 117 ਈਆਰਓਜ਼ ਅਤੇ 234 ਏ.ਈ.ਆਰ.ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸੰਬੰਧੀ ਬੀ.ਐਲ.ਓਜ਼ ਨੂੰ ਟਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ | ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਵਲਾੋ ਐਸ.ਆਈ.ਆਰ. ਸਬੰਧੀ ਕੁਝ ਸ਼ੰਕੇ ਪ੍ਰਗਟਾਏ ਗਏ ਜਿਨ੍ਹਾਂ ਨੂੰ ਮੁੱਖ ਚੋਣ ਅਫ਼ਸਰ ਵਲੋਂ ਦੂਰ ਕੀਤਾ ਗਿਆ ਅਤੇ ਰਾਜਨੀਤਿਕ ਪਾਰਟੀਆਂ ਨੂੰ ਭਰੋਸਾ ਦਵਾਇਆ ਗਿਆ ਕਿ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੀ ਨੇਪਰੇ ਚਾੜ੍ਹੀ ਜਾਵੇਗੀ | ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਡਾ. ਅਮਰ ਸਿੰਘ ਅਤੇ ਕੈਪਟਨ ਸੰਦੀਪ ਸੰਧੂ, ਸ਼੍ਰੋਮਣੀ ਅਕਾਲੀ ਦਲ (ਬ) ਤੋਂ ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਬਹੁਜਨ ਸਮਾਜ ਪਾਰਟੀ ਤੋਂ ਡਾ. ਅਵਤਾਰ ਸਿੰਘ ਕਰੀਮਪੁਰੀ, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ) ਆਰ.ਐਲ. ਮੋਦਗਿੱਲ ਅਤੇ ਰਣਜੀਤ ਸਿੰਘ ਹਾਜ਼ਰ ਸਨ | ਇਸੇ ਤਰ੍ਹਾਂ ਰਜਿਸਟਰਡ ਅਤੇ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) (ਸਿਮਰਨਜੀਤ ਸਿੰਘ ਮਾਨ) ਤੋਂ ਕੁਸ਼ਲਪਾਲ ਸਿੰਘ ਮਾਨ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਮੇਜਰ ਆਰ.ਪੀ.ਐਸ. ਮਲਹੋਤਰਾ, ਨੈਸ਼ਨਲਿਸਟ ਜਸਟਿਸ ਪਾਰਟੀ ਤੋਂ ਪੀ. ਕੁਮਾਰ, ਸੱਚੋ ਸੱਚ ਪਾਰਟੀ ਤੋਂ ਸੁੱਚਾ ਲਾਲ, ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ ਤੋਂ ਸੁਖਦੇਵ ਸਿੰਘ, ਸਮਾਜਿਕ ਸੰਘਰਸ਼ ਪਾਰਟੀ ਜਸਵਿੰਦਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਿੰਨ ਬੰਦੀਆਂ ਨੇ ਪਟਿਆਲਾ ਜੇਲ੍ਹ ਦੀ ਟੱਪੀ ਕੰਧ, ਸਾਰੇ ਕਾਬੂ ਅਗਲੀ ਖ਼ਬਰ ਬੱਚਾ ਖੇਡਦੇ ਸਮੇਂ ਡੂੰਘੇ ਬੋਰਵੈਲ 'ਚ ਡਿੱਗਿਆ <br/>
Ad Position 24