25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼੍ਰੋਮਣੀ ਕਮੇਟੀ ਚੋਣਾਂ ਸੰਬੰਧੀ ਦਿੱਲੀ 'ਚ ਲਗਾਇਆ ਜਾਵੇਗਾ ਮੋਰਚਾ-ਗਿਆਨੀ ਹਰਪ੍ਰੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 16-05-2026

ਕਾਂਗਰਸ ਨੂੰ ਛੱਡ ਕੇ ਕਿਸੇ ਵੀ ਹੋਰ ਹਮਖਿਆਲ ਪਾਰਟੀ ਨਾਲ ਚੋਣ ਗੱਠਜੋੜ ਸੰਭਵ
ਜਲੰਧਰ, 15 ਮਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਪਾਰਟੀ ਦੀ ਵਰਕਿੰਗ ਕਮੇਟੀ, ਕੋਰ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਤੇ ਹੋਰਨਾਂ ਅਹੁਦੇਦਾਰਾਂ ਦੀ ਇਕ ਪ੍ਰਭਾਵਸ਼ਾਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧੀ ਬਣੇ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਵਿਚਾਲੇ ਪੈਦਾ ਹੋਏ ਟਕਰਾਅ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਇਸ ਉੱਪਰ ਸਿਆਸਤ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਮਸਲੇ 'ਤੇ ਕਿਸੇ ਵੀ ਧਿਰ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ, ਸਗੋਂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਗੰਭੀਰ ਮੁੱਦੇ ਦਾ ਹੱਲ ਆਪਸੀ ਗੱਲਬਾਤ ਰਾਹੀਂ ਕੱਢਣਾ ਚਾਹੀਦਾ ਹੈ | ਉਨ੍ਹਾਂ ਇਸ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਵੀ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਕਾਨੂੰਨ ਵਿਚਲੀਆਂ ਤਰੁੱਟੀਆਂ ਨੂੰ ਦੂਰ ਕਰਨ ਸੰਬੰਧੀ ਉਹ ਖੁਦ ਲੜਾਈ ਲੜਨ ਦੀ ਬਜਾਏ ਪਰਦੇ ਪਿੱਛੇ ਰਹਿ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅੱਗੇ ਕਰ ਰਹੇ ਹਨ | ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ 'ਚ ਸ਼੍ਰੋਮਣੀ ਕਮੇਟੀ ਵੀ ਆਪਣੀ ਭੂਮਿਕਾ ਸਹੀ ਢੰਗ ਨਾਲ ਨਿਭਾਉਣ 'ਚ ਨਾਕਾਮ ਰਹੀ ਹੈ ਤੇ ਅਜਿਹੇ 'ਚ ਇਸ ਟਕਰਾਅ ਨੂੰ ਟਾਲਣ ਲਈ ਸੁਹਿਰਦ ਤੇ ਪੰਥਪ੍ਰਸਤ ਲੋਕਾਂ ਨੂੰ ਅੱਗੇ ਆਉਣ ਦੀ ਲੋੜ ਹੈ | ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਨਿਜ਼ਾਮ ਨੂੰ ਬਦਲਣ ਅਤੇ ਸਿੱਖਾਂ ਦੀ ਸਿਰਮੌਰ ਸੰਸਥਾ ਦੀਆਂ ਚੋਣਾਂ ਕਰਵਾਉਣ ਲਈ ਪਾਰਟੀ ਵਲੋਂ ਜਲਦ ਦਿੱਲੀ ਵਿਚ ਮੋਰਚਾ ਲਾਇਆ ਜਾਵੇਗਾ | ਬਾਅਦ 'ਚ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੋਣ ਗਠਜੋੜ ਸੰਬੰਧੀ ਪਾਰਟੀ ਦੀ ਰਣਨੀਤੀ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਪਾਰਟੀ ਕਾਂਗਰਸ ਨੂੰ ਛੱਡ ਕੇ ਕਿਸੇ ਵੀ ਹੋਰ ਹਮਖਿਆਲ ਪਾਰਟੀ ਨਾਲ ਚੋਣ ਗਠਜੋੜ ਲਈ ਤਿਆਰ ਹੈ ਪਰ ਇਹ ਗਠਜੋੜ ਪੂਰੀ ਤਰ੍ਹਾਂ ਨਾਲ ਸਿਧਾਂਤਕ ਹੋਵੇਗਾ ਤੇ ਪਾਰਟੀ ਦੀ ਵਿਚਾਰਧਾਰਾ ਅਤੇ ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ 'ਚ ਵੀ ਪਾਰਟੀ ਵਲੋਂ ਹਮਖਿਆਲ ਪਾਰਟੀਆਂ ਨਾਲ ਰਲ ਕੇ ਚੋਣਾਂ ਲੜੀਆਂ ਜਾਣਗੀਆਂ | ਇਸ ਦੇ ਨਾਲ ਹੀ ਉਨ੍ਹਾਂ ਵੋਟਾਂ ਦੀ ਸੁਧਾਈ (ਐਸ. ਆਈ. ਆਰ.) ਦਾ ਕੰਮ ਪੂਰੀ ਤਰ੍ਹਾਂ ਨਾਲ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ ਦੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਸੁਰਜੀਤ ਸਿੰਘ ਰੱਖੜਾ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਬਾਰੇ ਗੱਲ ਕਰਦਿਆਂ ਕਿਹਾ ਕਿ ਲੋਕਤੰਤਰ 'ਚ ਡੰਡੇ ਦੇ ਜ਼ੋਰ ਨਾਲ ਆਗੂਆਂ ਨੂੰ ਸ਼ਾਮਿਲ ਕਰਨ ਦਾ ਰੁਝਾਣ ਬੇਹੱਦ ਖਤਰਨਾਕ ਹੈ, ਪਰ ਅਜਿਹੇ ਲੋਕਾਂ ਦੇ ਪਾਰਟੀਆਂ ਛੱਡਣ ਨਾਲ ਕੋਈ ਫਰਕ ਨਹੀਂ ਪੈਂਦਾ | ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਲੋਂ ਜਲਦ ਯੂਥ ਵਿੰਗ ਤੇ ਸਟੂਡੈਂਟਸ ਫੈਡਰੇਸ਼ਨ ਸਮੇਤ ਹੋਰਨਾਂ ਵਿੰਗਾਂ ਦਾ ਗਠਨ ਕੀਤਾ ਜਾਵੇਗਾ | ਇਸ ਮੌਕੇ ਅਕਾਲੀ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਗੋਬਿੰਦ ਸਿੰਘ ਲੌਂਗੋਵਾਲ, ਸੰਤਾ ਸਿੰਘ ਉਮੈਦਪੁਰੀ, ਇਕਬਾਲ ਸਿੰਘ ਝੂੰਦਾਂ, ਸੁੱਚਾ ਸਿੰਘ ਛੋਟੇਪੁਰ, ਬੀਬੀ ਜਗੀਰ ਕੌਰ, ਸਰਵਨ ਸਿੰਘ ਫਿਲੌਰ, ਗਗਨਅਜੀਤ ਸਿੰਘ ਬਰਨਾਲਾ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਭਰਪੂਰ ਸਿੰਘ ਧਾਂਦਰਾ, ਅਮਰੀਕ ਸਿੰਘ ਸ਼ਾਹਪੁਰ, ਸੁਖਵਿੰਦਰ ਸਿੰਘ ਔਲਖ, ਤੇਜਾ ਸਿੰਘ, ਮਨਜੀਤ ਸਿੰਘ ਬੱਪੀਆਣਾ, ਕਰਨ ਸਿੰਘ ਡੀਟੀਓ, ਜਸਬੀਰ ਸਿੰਘ ਘੁੰਮਣ, ਗੁਰਜੀਤ ਸਿੰਘ ਤਲਵੰਡੀ, ਕਰਨੈਲ ਸਿੰਘ ਪੀਰ ਮਹੁੰਮਦ, ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਹਰਜੀਤ ਕੌਰ ਤਲਵੰਡੀ, ਹਰਬੰਸ ਸਿੰਘ ਕੰਧੌਲਾ, ਅਮਰਜੀਤ ਸਿੰਘ ਕਿਸ਼ਨਪੁਰਾ, ਸੁਖਵਿੰਦਰ ਸਿੰਘ ਮੁੰਡੀਆ, ਹਰਜਿੰਦਰ ਸਿੰਘ ਕੁੱਲਗਰਾਂ, ਹਰਪ੍ਰੀਤ ਸਿੰਘ ਬੰਨੀ ਜੌਲੀ ਦਿੱਲੀ, ਬਾਬਾ ਹਰਦੀਪ ਸਿੰਘ, ਸੁਖਵੰਤ ਸਿੰਘ ਪੰਜਲੈਂਡ, ਸੁਖਦੇਵ ਸਿੰਘ ਫਗਵਾੜਾ, ਜਸਵੰਤ ਸਿੰਘ ਪੁੜੈਣ, ਕੁਲਵਿੰਦਰ ਸਿੰਘ ਲਵਲੀ, ਹਰਮਿੰਦਰ ਸਿੰਘ ਗੱਗੜਪੁਰ, ਮਾਨ ਸਿੰਘ ਰਾਠੌੜ ਬਠਿੰਡਾ, ਗੁਰਲਾਲ ਸਿੰਘ ਦੋਬਲੀਆਂ, ਜਗਜੀਤ ਸਿੰਘ, ਹਰਦੀਪ ਸਿੰਘ ਸਾਗਰਾ, ਸੁਖਵਿੰਦਰ ਸਿੰਘ ਬਹਿਰਾਮ, ਜੰਗੀਰ ਸਿੰਘ ਖਾਰਾ, ਹਰਦੀਪ ਸਿੰਘ ਡਰੋਲੀ, ਪੁਸ਼ਪਿੰਦਰ ਸਿੰਘ ਲਾਲੀ, ਸੂਬਾ ਸਿੰਘ ਗਲੋਲੀ, ਜਗਰੂਪ ਸਿੰਘ ਚੀਮਾਂ, ਰਾਜਵਿੰਦਰ ਸਿੰਘ ਹਿੱਸੋਵਾਲ, ਗਗਨਦੀਪ ਸਿੰਘ ਰਿਆੜ, ਗੁਰਸ਼ਰਨ ਸਿੰਘ ਗਿੱਲ, ਅਵਨਿੰਦਰ ਸਿੰਘ ਮਿੰਟੂ, ਰਣਧੀਰ ਸਿੰਘ ਰੱਖੜਾ, ਰਾਮਪਾਲ ਸਿੰਘ ਬਹਿਣੀਵਾਲ, ਮਨਜੀਤ ਸਿੰਘ ਦਸੂਹਾ, ਮਨਦੀਪ ਸਿੰਘ ਗੁਰਦਾਸਪੁਰ, ਗੁਰਮੀਤ ਸਿੰਘ ਮਕੜੌਨਾ, ਅਜੇਪਾਲ ਸਿੰਘ ਮੀਰਾਂਕੋਟ, ਸਰਬਜੀਤ ਸਿੰਘ ਡੂਮਵਾਲੀ, ਰਣਬੀਰ ਸਿੰਘ ਪੂਨੀਆ, ਕਰਨ ਘੁੰਮਣ ਤੇ ਰੇਸ਼ਮ ਸਿੰਘ ਆਦਿ ਸ਼ਾਮਿਲ ਹੋਏ | ਮੰਚ ਦਾ ਸੰਚਾਲਨ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐੱਮ.ਬੀ. 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਵਿਰੁੱਧ ਰਾਜਪਾਲ ਭਵਨ ਵੱਲ ਕੂਚ ਕਰ ਰਹੇ ਕਿਸਾਨਾਂ 'ਤੇ ਪੁਲਿਸ... ਅਗਲੀ ਖ਼ਬਰ ਖਿਲਚੀਆਂ ਵਿਖੇ ਲੜਕੀ ਨੇ ਲਾਇਸੰਸੀ ਰਿਵਾਲਵਰ ਨਾਲ ਪਿਉ ਨੂੰ ਮਾਰੀ ਗੋਲੀ <br/>
Ad Position 24