20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਵੇਂ ਬੇਅਦਬੀ ਕਾਨੂੰਨ ਸੰਬੰਧੀ ਜਥੇਦਾਰ ਬਾਬਾ ਟੇਕ ਸਿੰਘ ਨੇ ਭਲਕੇ ਸੱਦੀ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 16-05-2026
ਤਲਵੰਡੀ ਸਾਬੋ (ਬਠਿੰਡਾ), 15 ਮਈ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਦੁਆਰਾ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' 'ਤੇ ਵਿਚਾਰ-ਵਟਾਂਦਰਾ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਵਲੋਂ 17 ਮਈ ਨੂੰ ਤਖ਼ਤ ਸਾਹਿਬ ਵਿਖੇ ਅਹਿਮ ਇਕੱਤਰਤਾ ਸੱਦੀ ਗਈ ਹੈ | ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਾਂ ਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿਚ ਕੀਤਾ ਗਿਆ ਦਖ਼ਲ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਭਰੋਸੇ ਵਿਚ ਲਏ ਬਿਨਾਂ ਜੋ ਕਾਨੂੰਨ ਪਾਸ ਕੀਤਾ ਹੈ, ਉਹ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਉੱਤੇ ਬੇਲੋੜੀ ਜ਼ਿੰਮੇਵਾਰੀ ਥੋਪਣ ਅਤੇ ਸਿੱਖੀ ਪ੍ਰਚਾਰ ਦੇ ਰਾਹ ਵਿਚ ਰੁਕਾਵਟਾਂ ਪੈਦਾ ਕਰਨ ਦੀ ਸਾਜ਼ਿਸ਼ ਜਾਪਦਾ ਹੈ | ਉਨ੍ਹਾਂ ਨੇ ਅੱਗੇ ਕਿਹਾ ਕਿ 17 ਮਈ ਨੂੰ ਸੱਦੀ ਗਈ ਇਕੱਤਰਤਾ 'ਚ ਜਿੱਥੇ ਪੰਥਕ ਸਖਸ਼ੀਅਤਾਂ ਪਹੁੰਚ ਰਹੀਆਂ ਹਨ ਉੱਥੇ ਹੀ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ਵਿਵਾਦਤ ਐਕਟ ਦੀਆਂ ਮਦਾਂ 'ਤੇ ਕਾਨੂੰਨੀ ਮਾਹਿਰਾਂ ਅਤੇ ਵਿਦਵਾਨਾਂ ਦੀ ਰਾਏ ਲਈ ਜਾਵੇਗੀ | ਸਿੰਘ ਸਾਹਿਬ ਨੇ ਮਾਲਵਾ ਖੇਤਰ ਦੇ ਸਮੂਹ ਗ੍ਰੰਥੀ ਸਿੰਘਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਪੰਥਕ ਦਰਦੀਆਂ ਨੂੰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣ ਲਈ ਸੱਦਾ ਦਿੱਤਾ | ਉਨ੍ਹਾਂ ਦੱਸਿਆ ਕਿ ਇਕੱਤਰਤਾ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਊਸ਼ਾ ਰਾਣੀ ਮੰਨਣ ਦਾ ਦਿਹਾਂਤ-ਅੰਤਿਮ ਸੰਸਕਾਰ ਭਲਕੇ ਅਗਲੀ ਖ਼ਬਰ ਪੱਲੇਦਾਰ ਦਾ ਕੰਮ ਕਰਨ ਵਾਲੇ ਦੀ ਚਮਕੀ ਕਿਸਮਤ, ਲੱਗਿਆ ਇਕ ਕਰੋੜ ਇਨਾਮ <br/>
Ad Position 24