13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੋਲੀਬਾਰੀ ਵਿਚ ਇਕ ਨੌਜਵਾਨ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 16-05-2026

ਬਰਨਾਲਾ, 15 ਮਈ (ਰਾਜ ਪਨੇਸਰ)-ਅੱਜ ਸ਼ਹਿਰ ਬਰਨਾਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਦਿਨ ਦਿਹਾੜੇ ਸਥਾਨਕ ਕੱਚਾ ਕਾਲਜ ਰੋਡ 'ਤੇ ਕੁਝ ਅਣਪਛਾਤਿਆਂ ਵਲੋਂ ਇੱਕ ਨੌਜਵਾਨ 'ਤੇ ਗੋਲੀਬਾਰੀ ਕਰ ਦਿੱਤੀ ਗਈ | ਇਸ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਸੇਖਾ ਰੋਡ ਦਾ ਰਹਿਣ ਵਾਲਾ ਰੋਹਨ ਕੁਮਾਰ ਜਦੋਂ ਕੱਚਾ ਕਾਲਜ ਰੋਡ 'ਤੇ ਮੌਜੂਦ ਸੀ ਤਾਂ ਤਿੰਨ ਤੋਂ ਚਾਰ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਰੋਹਨ ਕੁਮਾਰ 'ਤੇ ਗੋਲੀ ਚਲਾ ਦਿੱਤੀ | ਗੋਲੀ ਉਸ ਦੀ ਪਿੱਠ ਵਿਚ ਜਾ ਲੱਗੀ, ਜਿਸ ਕਾਰਨ ਉਹ ਡਿੱਗ ਪਿਆ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ | ਲੋਕਾਂ ਵਲੋਂ ਜ਼ਖਮੀ ਰੋਹਣ ਕੁਮਾਰ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਰੈਫਰ ਕਰ ਦਿੱਤਾ | ਜਦੋਂ ਇਸ ਘਟਨਾ ਸਬੰਧੀ ਡੀ.ਐਸ.ਪੀ. ਸਿਟੀ ਸਤਵੀਰ ਸਿੰਘ ਬੈਂਸ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੌਨਸੂਨ ਤੋਂ ਪਹਿਲਾਂ ਭਾਰਤੀ ਮੌਸਮ ਵਿਭਾਗ ਦਾ ਵੱਡਾ ਫ਼ੈਸਲਾ <br/> ਅਗਲੀ ਖ਼ਬਰ ਸ਼ਹਿਰ ਅੰਦਰ ਕੂੜੇ ਦੇ ਲੱਗੇ ਢੇਰ, ਸਫ਼ਾਈ ਸੇਵਕਾਂ ਦੀ ਹੜਤਾਲ 10ਵੇਂ ਦਿਨ 'ਚ ਦਾਖ਼ਲ
Ad Position 24