12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਠਿੰਡਾ ਜੇਲ੍ਹ ਦੇ ਸੁਪਰਡੈਂਟ 'ਤੇ ਹਵਾਲਾਤੀਆਂ ਵਲੋਂ ਜਾਨਲੇਵਾ ਹਮਲਾ-ਵਾਰਡਨ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 16-05-2026
ਬਠਿੰਡਾ, 15 ਮਈ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜੇਲ੍ਹ ਬਠਿੰਡਾ ਦੇ ਸੁਪਰਡੈਂਟ ਹੇਮੰਤ ਸ਼ਰਮਾ 'ਤੇ ਜੇਲ੍ਹ ਦੇ ਕੁਝ ਹਵਾਲਾਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਜੇਲ੍ਹ ਵਾਰਡਨ ਨੂੰ ਵੀ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਜੋ ਜ਼ੇਰੇ ਇਲਾਜ ਹੈ | ਘਟਨਾ ਦਾ ਪਤਾ ਲੱਗਦਿਆਂ ਹੀ ਜੇਲ੍ਹ ਅਮਲੇ ਤੋਂ ਇਲਾਵਾ ਬਠਿੰਡਾ ਪੁਲਿਸ ਮੌਕੇ 'ਤੇ ਪੁੱਜੀ, ਜਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਤਿੰਨ ਹਵਾਲਾਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੇ ਖਿਲਾਫ਼ ਥਾਣਾ ਕੈਂਟ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਕੈਂਟ ਦੇ ਮੁੱਖ ਅਧਿਕਾਰੀ ਰਘਬੀਰ ਸਿੰਘ ਬੰਗੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਬਠਿੰਡਾ ਵਲੋਂ ਪ੍ਰਾਪਤ ਹੋਏ ਸ਼ਿਕਾਇਤ ਪੱਤਰ ਅਨੁਸਾਰ ਜਦੋਂ ਸੁਪਰਡੈਂਟ ਹੇਮੰਤ ਸ਼ਰਮਾ ਆਪਣੇ ਅਮਲੇ ਨਾਲ ਜੇਲ੍ਹ ਦਾ ਦੌਰਾ ਕਰ ਰਹੇ ਸਨ ਤਾਂ ਇਸ ਦੌਰਾਨ ਅਚਾਨਕ ਤਿੰਨ ਹਵਾਲਾਤੀਆਂ ਵਲੋਂ ਉਨ੍ਹਾਂ ਨੂੰ ਮਾਰ ਦੇਣ ਦੀ ਨੀਅਤ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ, ਜਿਨ੍ਹਾਂ ਦੇ ਕੋਲ ਤੇਜ਼ਧਾਰ ਹਥਿਆਰਨੁਮਾ ਚੀਜ਼ਾਂ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸੇ ਤਰ੍ਹਾਂ ਨਾਲ ਜੇਲ੍ਹ ਸੁਪਰਡੈਂਟ ਦਾ ਤਾਂ ਸੱਟਾਂ ਲੱਗਣ ਤੋਂ ਬਚਾਅ ਰਿਹਾ, ਪਰ ਉਨ੍ਹਾਂ ਨਾਲ ਮੌਜੂਦ ਜੇਲ੍ਹ ਵਾਰਡਨ ਮਨਪ੍ਰੀਤ ਸਿੰਘ ਨੂੰ ਹਵਾਲਾਤੀਆਂ ਨੇ ਜ਼ਖ਼ਮੀ ਕਰ ਦਿੱਤਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਕਥਿਤ ਦੋਸ਼ੀ ਹਵਾਲਾਤੀ ਗੁਰਮੀਤ ਸਿੰਘ, ਅਜੈਬ ਸਿੰਘ ਤੇ ਜਗਸੀਰ ਸਿੰਘ ਦੇ ਖਿਲਾਫ ਥਾਣਾ ਕੈਂਟ 'ਚ ਮੁਕੱਦਮਾ ਦਰਜ ਕਰਦਿਆਂ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਗਿ੍ਫ਼ਤਾਰ ਕਰ ਲਿਆ ਹੈ ਤੇ ਅਦਾਲਤ 'ਚ ਪੇਸ਼ ਕਰਕੇ ਉਨ੍ਹਾਂ ਦਾ ਪੁੱਛ-ਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਿੰਗਾਰਾ ਸਿੰਘ ਸਲਾਣਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ-ਚੇਅਰਮੈਨ ਪਨਾਗ ਅਗਲੀ ਖ਼ਬਰ ਕੋਟਕਪੂਰਾ 'ਚ ਨਾਮਜ਼ਦਗੀ ਪੱਤਰ ਭਰਨ ਸਮੇਂ 'ਆਪ' ਅਤੇ ਕਾਂਗਰਸੀ ਵਰਕਰਾਂ ਵਿਚਕਾਰ ਤਕਰਾਰ <br/>
Ad Position 24