11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਿਰਸਾ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵਿਸ਼ੇਸ਼ ਰੇਲ ਗੱਡੀ ਨੂੰ ਮੁੱਖ ਮੰਤਰੀ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 16-05-2026

ਵੱਡੀ ਗਿਣਤੀ 'ਚ ਸ਼ਰਧਾਲੂ ਹੋਏ ਰਵਾਨਾ
ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਸਿਰਸਾ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਲਈ ਇੱਕ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਚਿੱਲਾ ਸਾਹਿਬ 'ਚ ਸ਼ੀਸ਼ ਨਿਵਾਇਆ | ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ 'ਤੇ ਹਰਿਆਣਾ ਗੁਰਦੁਆਰਾ ਮਨੈਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਮੈਂਬਰ ਬਲਜੀਤ ਸਿੰਘ ਦਾਦੂਵਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ, ਉੜੀਸਾ ਦੇ ਸਾਬਕਾ ਰਾਜਪਾਲ ਗਣੇਸ਼ੀ ਲਾਲ, ਮੁੱਖ ਮੰਤਰੀ ਦੇ ਸਾਬਕਾ ਰਾਜਸੀ ਸਲਾਹਕਾਰ ਜਗਦੀਸ਼ ਚੋਪੜਾ, ਸਾਬਕਾ ਐਮਪੀ ਸੁਨੀਤਾ ਦੁੱਗਲ ਸਮੇਤ ਕਈ ਭਾਜਪਾ ਦੇ ਆਗੂ ਤੇ ਸਿੱਖ ਭਾਈਚਾਰੇ ਨਾਲ ਜੁੜੇ ਆਗੂ ਮੌਜੂਦ ਸਨ | ਰੇਲਗੱਡੀ ਨੂੰ ਝੰਡੀ ਦਿਖਾਉਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਰੇਲਵੇ ਸਟੇਸ਼ਨ 'ਤੇ ਸ਼ਰਧਾਲੂਆਂ ਨੂੰ ਸੰਬੋਧਨ ਕੀਤਾ | ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਵੱਡੀ ਉਮਰ ਦੇ ਸਾਰੇ ਲੋਕਾਂ ਨੂੰ ਧਾਰਮਿਕ ਥਾਵਾਂ ਦੇ ਦਰਸ਼ਨ ਕਰਵਾਉਣ ਦਾ ਫੈਸਲਾ ਲਿਆ ਹੈ | ਉਨ੍ਹਾਂ ਨੇ ਕਿਹਾ ਕਿ ਸ਼ਰਧਾਲੂਆਂ ਦਾ ਸਾਰਾ ਖਰਚਾ ਜਿਥੇ ਸਰਕਾਰ ਵੱਲੋਂ ਚੁੱਕਿਆ ਜਾ ਰਿਹਾ ਹੈ ਉਥੇ ਹੀ ਕਈ ਪਵਿਤਰ ਥਾਵਾਂ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਵਿਤੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ | ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਰੇਲਵੇ ਸਟੇਸ਼ਨ 'ਤੇ ਹੀ ਹੈਲਪ ਡੈਸਕ, ਡਾਕਟਰੀ ਸਹਾਇਤਾ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੋਇਆ ਸੀ | ਪ੍ਰੋਗਰਾਮ ਦਾ ਮੰਚ ਸੰਚਾਲਨ ਸੀਡੀਐਲਯੂ ਦੇ ਪ੍ਰੋ. ਗੁਰਸਾਹਿਬ ਸਿੰਘ ਨੇ ਕੀਤਾ |

Ad Position 22
No active advertisement
ਪਿਛਲੀ ਖ਼ਬਰ ਯੋਗਰਾਜ ਸਿੰਘ ਖ਼ਿਲਾਫ਼ ਦਰਜ ਐਫ.ਆਈ.ਆਰ. ਸੰਬੰਧੀ ਚੰਡੀਗੜ੍ਹ ਪੁਲਿਸ ਦਾ ਕਾਰਨਾਮਾ <br/> ਅਗਲੀ ਖ਼ਬਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਸੁਰੱਖਿਆ ਦੀ ਮੰਗ 'ਤੇ ਸਰਕਾਰ ਤੋਂ ਜਵਾਬ ਤਲਬ <br/>
Ad Position 24