11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜਲੰਧਰ ਬੀ.ਐਸ.ਐਫ. ਚੌਕ ਧਮਾਕੇ ਮਾਮਲੇ 'ਚ ਦੋਵੇਂ ਮੁਲਜ਼ਮ 7 ਦਿਨਾ ਦੇ ਰਿਮਾਂਡ 'ਤੇ

Ad Position 21
No active advertisement
ਅਜੀਤ ਡੈਸਕ 16-05-2026
ਜਲੰਧਰ, 15 ਮਈ (ਜਤਿੰਦਰ ਪੰਮੀ)- ਲੰਘੀ 5 ਮਈ ਨੂੰ ਬੀ.ਐਸ.ਐਫ. ਚੌਕ ਸਥਿਤ ਬੀ.ਐਸ.ਐਫ. ਪੰਜਾਬ ਫਰੰਟੀਅਰ ਦੇ ਹੈੱਡਕੁਆਰਟਰ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ ਫੜੇ ਗਏ 2 ਮੁਲਜ਼ਮਾਂ ਨੂੰ ਪੁਲਿਸ ਨੇ ਅਦਾਲਤ 'ਚ ਪੇਸ਼ ਕਰਕੇ 7 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ | ਇਸੇ ਦੇ ਨਾਲ ਹੀ ਮੁਲਜ਼ਮ ਨੂੰ ਧਮਾਕੇ ਵਾਲੀ ਥਾਂ 'ਤੇ ਲਿਆ ਦੇ ਹਾਦਸੇ ਦਾ ਦਿ੍ਸ਼ ਮੁੜ ਦੁਹਰਾਇਆ ਗਿਆ | ਇਸ ਮਾਮਲੇ 'ਚ ਪੁਲਿਸ ਨੇ ਇਕ ਮੁਲਜ਼ਮ ਅਨਿਲ ਸ਼ਰਮਾ ਨੂੰ ਉੱਤਰ ਪ੍ਰਦੇਸ਼ ਜਦੋਂਕਿ ਦੂਜੇ ਮੁਲਜ਼ਮ ਉਮਰਦੀਨ ਉਰਫ ਮੁਨੀਰ ਨੂੰ ਬੀਤੇ ਕੱਲ੍ਹ ਜ਼ੀਰਕਪੁਰ ਤੋਂ ਗਿ੍ਫ਼ਤਾਰ ਕਰਕੇ ਲਿਆਂਦਾ ਸੀ | ਪੁਲਿਸ ਨੇ ਸ਼ੁੱਕਰਵਾਰ ਦੋਵਾਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ 7 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ | ਪੁਲਿਸ ਮੁਲਜ਼ਮਾਂ ਕੋਲੋਂ ਧਮਾਕੇ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਕਰੇਗੀ |


Ad Position 22
No active advertisement
ਪਿਛਲੀ ਖ਼ਬਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ 'ਚ ਈ.ਡੀ. 'ਤੇ ਲਗਾਏ ਦੋਸ਼ <br/> ਅਗਲੀ ਖ਼ਬਰ ਯੋਗਰਾਜ ਸਿੰਘ ਖ਼ਿਲਾਫ਼ ਦਰਜ ਐਫ.ਆਈ.ਆਰ. ਸੰਬੰਧੀ ਚੰਡੀਗੜ੍ਹ ਪੁਲਿਸ ਦਾ ਕਾਰਨਾਮਾ <br/>
Ad Position 24