26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਠਾਣੇ ਰੇਲਵੇ ਸਟੇਸ਼ਨ 'ਤੇ ਨਾਬਾਲਗ ਲੜਕੀ ਨਾਲ ਜਬਰ ਜਨਾਹ

Ad Position 21
No active advertisement
ਅਜੀਤ ਡੈਸਕ 18-05-2026
ਠਾਣੇ, 17 ਮਈ (ਪੀ.ਟੀ.ਆਈ.) ਸਰਕਾਰੀ ਰੇਲਵੇ ਪੁਲਿਸ (ਜੀ ਆਰ ਪੀ) ਨੇ ਐਤਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ਕੰਪਲੈਕਸ 'ਚ ਇੱਕ ਵਿਅਕਤੀ ਨੇ 14 ਸਾਲਾ ਲੜਕੀ ਨਾਲ ਕਥਿਤ ਤÏਰ 'ਤੇ ਜਬਰ ਜਨਾਹ ਕੀਤਾ¢ਇੱਕ ਅਧਿਕਾਰੀ ਨੇ ਦੱਸਿਆ ਕਿ ਜੀ.ਆਰ.ਪੀ. ਨੇ ਸਨਿਚਰਵਾਰ ਸ਼ਾਮ ਨੂੰ ਕਲਿਆਣ ਰੇਲਵੇ ਸਟੇਸ਼ਨ 'ਤੇ ਵਾਪਰੀ ਘਟਨਾ ਦੇ ਸਬੰਧ ਵਿੱਚ ਇੱਕ 23 ਸਾਲਾਂ ਦੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ¢ ਦੋਸ਼ੀ ਨਾਬਾਲਗ ਲੜਕੀ ਨੂੰ ਸ਼ਾਮ 5 ਵਜੇ ਦੇ ਕਰੀਬ ਰੇਲਵੇ ਸਟੇਸ਼ਨ 'ਤੇ ਲੈ ਆਇਆ ਅਤੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ¢ਦੋਵੇਂ ਕਿੱਥੋਂ ਦੇ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ¢ਕਲਿਆਣ ਜੀ.ਆਰ.ਪੀ. ਦੇ ਸੀਨੀਅਰ ਇੰਸਪੈਕਟਰ ਪੰਧਾਰੀ ਕਾਂਡੇ ਨੇ ਕਿਹਾ ਕਿ ਮੁਲਜ਼ਮਾਂ ਵਿਰੁੱਧ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 137 (2) (ਅਗਵਾ), 64 (1) (ਜਬਰ ਜਨਾਹ) ਅਤੇ ਹੋਰ ਸੰਬੰਧਿਤ ਧਾਰਾਵਾਂ ਦੇ ਨਾਲ-ਨਾਲ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ¢

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ੀ ਨਿਵੇਸ਼ ਦਾ ਬਾਹਰ ਨਿਕਲਣਾ ਜਾਰੀ-ਮਈ 'ਚ 27 ਹਜ਼ਾਰ ਕਰੋੜ ਤੋਂ ਜ਼ਿਆਦਾ ਵਾਪਸ ਕੱਢੇ ਅਗਲੀ ਖ਼ਬਰ ਤਲਵੰਡੀ ਜੱਟਾਂ ਵਿਖੇ ਕਲਸੀ ਜਠੇਰਿਆਂ ਦਾ ਜੋੜ ਮੇਲਾ ਸਮਾਪਤ
Ad Position 24