22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਐਮ.ਬੀ.ਬੀ.ਐਸ. ਦੇ ਵਿਦਿਆਰਥੀ ਦਾ ਪੀਜੀ 'ਚ ਬੇਰਹਿਮੀ ਨਾਲ ਕਤਲ

Ad Position 21
No active advertisement
ਅਜੀਤ ਡੈਸਕ 19-05-2026

ਪਟਿਆਲਾ, 18 ਮਈ (ਮਨਦੀਪ ਸਿੰਘ ਖਰੌੜ)-ਸਰਕਾਰੀ ਮੈਡੀਕਲ ਕਾਲਜ 'ਚ ਐਮ.ਬੀ.ਬੀ.ਐਸ. ਦੀ 2022 ਬੈਚ ਦੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ | ਮਿ੍ਤਕ ਕਮਲ ਵਾਸੀ ਜ਼ਿਲ੍ਹਾ ਮਾਨਸਾ ਦੀ ਲਾਸ਼ ਨਿਊ ਲਾਲ ਬਾਗ਼ ਕਾਲੋਨੀ ਦੇ ਪੀਜੀ 'ਚੋਂ ਖ਼ੂਨ ਨਾਲ ਲੱਥਪੱਥ ਹੋਈ ਮਿਲੀ ਹੈ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਮਿ੍ਤਕਦੇਹ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਪਹੁੰਚਾਇਆ | ਪੁਲਿਸ ਵਲੋਂ ਆਲ਼ੇ ਦੁਆਲੇ ਸੀਸੀਟੀਵੀ ਕੈਮਰੇ ਦੇਖੇ ਜਾ ਰਹੇ ਹਨ ਤੇ ਮਿ੍ਤਕ ਦੀਆਂ ਫ਼ੋਨ ਕਾਲਾਂ ਦੀ ਵੀ ਪੁਲਿਸ ਵਲੋਂ ਛਾਣਬੀਣ ਕੀਤੀ ਜਾ ਰਹੀ ਹੈ | ਇਸ ਮਾਮਲੇ 'ਚ ਪੁਲਿਸ ਵਲੋਂ ਕਈ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਪਰ ਇਸ ਸੰਬੰਧੀ ਕਿਸੇ ਨੇ ਪੁਸ਼ਟੀ ਨਹੀਂ ਕੀਤੀ |

Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਨਾਮਜ਼ਦਗੀ ਪ੍ਰਣਾਲੀ ਲਾਗੂ ਨਾ ਕਰਨ 'ਤੇ ਪੰਜਾਬ ਰਾਜ ਚੋਣ ਕਮਿਸ਼ਨਰ 'ਤੇ ਲਟਕੀ ਮਾਣਹਾਨੀ ਦੀ ਤਲਵਾਰ ਅਗਲੀ ਖ਼ਬਰ ਹੁਣ ਪੈਂਚਰ ਨਹੀਂ ਹੋਣਗੇ ਟਾਇਰ
Ad Position 24