22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਫ਼ਰਜ਼ੀ ਕਰੰਸੀ ਗਰੋਹ ਦਾ ਪਰਦਾਫਾਸ਼ : 5.50 ਲੱਖ ਦੇ ਨਕਲੀ ਨੋਟਾਂ ਸਮੇਤ 4 ਮੁਲਜ਼ਮ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 19-05-2026

ਪਟਿਆਲਾ, 18 ਮਈ (ਮਨਦੀਪ ਸਿੰਘ ਖਰੌੜ)-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰਜ਼ੀ ਭਾਰਤੀ ਕਰੰਸੀ ਨੋਟਾਂ (ਐਫ.ਆਈ.ਸੀ.ਐਨ.) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਾਟਰ ਇੰਟੈਲੀਜੈਂਸ ਪਟਿਆਲਾ (ਸੀ.ਆਈ. ਯੂਨਿਟ ਮਾਲੇਰਕੋਟਲਾ) ਨੇ ਫ਼ਰਜ਼ੀ ਕਰੰਸੀ ਗਰੋਹ ਵਿਚ ਸ਼ਾਮਿਲ ਚਾਰ ਵਿਅਕਤੀਆਂ ਨੂੰ 5.50 ਲੱਖ ਦੇ ਨਕਲੀ ਨੋਟਾਂ ਸਮੇਤ ਗਿ੍ਫ਼ਤਾਰ ਕਰਕੇ ਇਸ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਾਜਰ ਖਾਨ ਵਾਸੀ ਮਾਲੇਰਕੋਟਲਾ, ਰਾਜ ਮੁਹੰਮਦ ਵਾਸੀ ਸੰਗਰੂਰ, ਮੁਖ਼ਤਿਆਰ ਸਿੰਘ ਵਾਸੀ ਹਰਿਆਣਾ ਅਤੇ ਆਸਿਫ਼ ਅਲੀ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਫ਼ਰਜ਼ੀ ਭਾਰਤੀ ਕਰੰਸੀ ਵਿਚ ਸਾਰੇ 500 ਰੁਪਏ ਦੇ ਨੋਟ ਹਨ | ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਕੀਤਾ ਗਿਆ ਰਾਜ ਮੁਹੰਮਦ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਤੇ ਉਸ ਵਿਰੁੱਧ ਐਨ.ਡੀ.ਪੀ.ਐੱਸ. ਐਕਟ ਨਾਲ ਸੰਬੰਧਿਤ ਇਕ ਐਫ.ਆਈ.ਆਰ. ਦਰਜ ਹੈ | ਡੀ.ਜੀ.ਪੀ. ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸੰਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ | ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸੀ.ਆਈ. ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਸੀ.ਆਈ. ਯੂਨਿਟ ਮਾਲੇਰਕੋਟਲਾ ਦੀ ਟੀਮ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਦੋ ਸ਼ੱਕੀ ਵਿਅਕਤੀ ਨਾਜਰ ਖਾਨ ਤੇ ਰਾਜ ਮੁਹੰਮਦ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 4 ਲੱਖ ਦੇ ਫ਼ਰਜ਼ੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਹੋਰ ਜਾਂਚ ਦੌਰਾਨ, ਦੋ ਹੋਰ ਮੁਲਜ਼ਮ ਮੁਖ਼ਤਿਆਰ ਸਿੰਘ ਅਤੇ ਆਸਿਫ਼ ਅਲੀ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 1.5 ਲੱਖ ਰੁਪਏ ਦੇ ਹੋਰ ਫ਼ਰਜ਼ੀ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਗਏ | ਏ.ਆਈ.ਜੀ. ਨੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿਚ ਹੋਰ ਗਿ੍ਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ | ਇਸ ਸੰਬੰਧੀ ਮਾਲੇਰਕੋਟਲਾ ਦੇ ਥਾਣਾ ਅਮਰਗੜ੍ਹ ਵਿਖੇ ਦਰਜ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਰਿਕਾਰਡ ਨਾਲ ਛੇੜਖ਼ਾਨੀ ਕਰਨ ਦੇ ਮਾਮਲੇ ਵਿਚ ਤਤਕਾਲੀ ਥਾਣਾ ਮੁਖੀ ਤੇ ਮੁੱਖ ਮੁਨਸ਼ੀ ਨਾਮਜ਼ਦ ਅਗਲੀ ਖ਼ਬਰ ਆਨਲਾਈਨ ਨਾਮਜ਼ਦਗੀ ਪ੍ਰਣਾਲੀ ਲਾਗੂ ਨਾ ਕਰਨ 'ਤੇ ਪੰਜਾਬ ਰਾਜ ਚੋਣ ਕਮਿਸ਼ਨਰ 'ਤੇ ਲਟਕੀ ਮਾਣਹਾਨੀ ਦੀ ਤਲਵਾਰ
Ad Position 24