22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮੋਹਰੀ ਰਹੇ <br/>

Ad Position 21
No active advertisement
ਅਜੀਤ ਡੈਸਕ 19-05-2026

ਸੰਗਰੂਰ, ਧਰਮਗੜ੍ਹ, 18 ਮਈ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀਆਂ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨਵੀਂ ਦਿੱਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ, ਮਾਪਿਆਂ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਦੀ ਇਸ ਮਾਣਮੱਤੀ ਕਾਮਯਾਬੀ ਨਾਲ ਅਕੈਡਮੀ ਵਿਖੇ ਖ਼ੁਸ਼ੀ ਦਾ ਮਾਹੌਲ ਹੈ | ਉਕਤ ਅਕਾਲ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਜਪਲੀਨ ਕੌਰ ਨੇ 96.8 ਫ਼ੀਸਦੀ ਅੰਕ ਹਾਸਲ ਕਰ ਕੇ ਅਕੈਡਮੀ 'ਚੋ ਪਹਿਲੇ ਸਥਾਨ 'ਤੇ ਆਉਣ ਦਾ ਮਾਣ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਪਵਨਜੀਤ ਕੌਰ ਨੇ 95.2 ਫ਼ੀਸਦੀ, ਸਾਹਿਜਪ੍ਰੀਤ ਕੌਰ ਨੇ 94.4 ਫ਼ੀਸਦੀ, ਪਰਵਨਦੀਪ ਕੌਰ ਨੇ 94 ਫ਼ੀਸਦੀ, ਗੁਰਲੀਨ ਕੌਰ ਨੇ 93.2 ਫ਼ੀਸਦੀ ਅਤੇ ਗਗਨਦੀਪ ਸਿੰਘ ਨੇ 91.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਅਕੈਡਮੀ ਅਤੇ ਮਾਪਿਆਂ ਦਾ ਨਾਂਅ ਰੁਸ਼ਨਾਇਆ ਹੈ | ਅਕੈਡਮੀ ਪ੍ਰਬੰਧਕਾਂ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਨਿਰੰਤਰ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਦੱਸਿਆ ਕਿ ਭਾਰਤ ਭਰ 'ਚ ਚੱਲ ਰਹੀਆਂ 131 ਅਕਾਲ ਅਕੈਡਮੀਆਂ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਦੀ ਸਿੱਖਿਆ ਵੀ ਦਿੰਦੀਆ ਰਹੀਆਂ ਹਨ, ਜਿਸ ਕਾਰਨ ਵਿਦਿਆਰਥੀ ਹਰ ਖੇਤਰ 'ਚ ਉੱਚੀਆਂ ਮੰਜ਼ਿਲਾਂ ਹਾਸਲ ਕਰ ਰਹੇ ਹਨ | ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ, ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਅਤੇ ਅਕਾਲ ਅਕੈਡਮੀ ਬੜੂ ਸਾਹਿਬ ਦੇ ਪਿ੍ੰਸੀਪਲ ਡਾ. ਨੀਲਮ ਕੌਰ ਨੇ ਵਿਦਿਆਰਥੀਆਂ ਦੀ ਇਸ ਮਾਣਮੱਤੀ ਸਫਲਤਾ 'ਤੇ ਖ਼ੁਸ਼ੀ ਜਾਹਰ ਕੀਤੀ | ਜ਼ਿਕਰਯੋਗ ਹੈ ਕਿ ਅਕਾਲ ਅਕੈਡਮੀ ਬੜੂ ਸਾਹਿਬ ਆਪਣੇ 40 ਸਾਲਾਂ (1986-2026) ਦੇ ਵਿੱਦਿਅਕ ਸਫ਼ਰ ਨੂੰ ਮਨਾਉਂਦਿਆਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਅੰਤਰਰਾਸ਼ਟਰੀ ਮਿਆਰ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਲਾਹੌਰ ਹੈਰੀਟੇਜ ਏਰੀਆਜ਼ ਰੀਵਾਈਵਲ ਪ੍ਰਾਜੈਕਟ ਤਹਿਤ ਸੜਕਾਂ ਮੁਹੱਲਿਆਂ ਦੇ ਪੁਰਾਣੇ ਹਿੰਦੂ ਨਾਂਅ ਬਹਾਲ ਕਰਨਾ ਅਸੰਭਵ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ 'ਤੇ ਖ਼ਤਰਨਾਕ ਹਮਲਾ-ਰੰਧਾਵਾ
Ad Position 24