22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕੌਮ ਦੀਆਂ ਭਾਵਨਾਵਾਂ ਦੇ ਉਲਟ ਜਾਣ ਵਾਲਿਆਂ ਨਾਲ ਨਹੀਂ ਹੋ ਸਕਦਾ ਸਮਝੌਤਾ-ਬਾਪੂ ਤਰਸੇਮ ਸਿੰਘ

Ad Position 21
No active advertisement
ਅਜੀਤ ਡੈਸਕ 19-05-2026

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਅਤੇ ਅਕਾਲੀ ਦਲ 'ਪੁਨਰ ਸੁਰਜੀਤ' ਦਰਮਿਆਨ ਮਹੀਨਾ ਪਹਿਲਾਂ ਸਿਆਸੀ ਗੱਠਜੋੜ ਲਈ ਬਣਾਈ ਪੰਥਕ ਏਕਤਾ ਤਾਲਮੇਲ ਕਮੇਟੀ ਨੂੰ 'ਵਾਰਿਸ ਪੰਜਾਬ ਦੇ' ਵਲੋਂ ਬੀਤੇ ਦਿਨ ਭੰਗ ਕਰ ਦਿੱਤੇ ਜਾਣ ਬਾਅਦ ਪਾਰਟੀ ਦੇ ਸਰਪ੍ਰਸਤ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਜੱਲੂਪਰ ਨੇ ਅੱਜ ਇਥੇ ਮੁੜ ਦੁਹਰਾਇਆ ਕਿ ਉਕਤ ਤਾਲਮੇਲ ਕਮੇਟੀ ਟੁੱਟਣ ਦਾ ਮੁੱਖ ਕਾਰਨ 'ਪੁਨਰ-ਸੁਰਜੀਤ' ਵਲੋਂ ਮੁੜ ਉਨ੍ਹਾਂ ਆਗੂਆਂ ਨੂੰ ਹੀ ਅੱਗੇ ਲਿਆਂਦਾ ਜਾ ਰਿਹਾ ਹੈ, ਜੋ ਆਪਣਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ ਤੇ ਜਿਨ੍ਹਾਂ ਕਰਕੇ ਅਕਾਲੀ ਦਲ ਦਾ ਪਤਨ ਹੋਇਆ ਸੀ | ਉਨ੍ਹਾਂ ਗੱਠਜੋੜ ਧਿਰ ਦੇ ਨੈਤਿਕ ਆਧਾਰ ਗੁਆ ਚੁੱਕੇ ਆਗੂਆਂ ਦੇ ਨਾਵਾਂ ਦਾ ਖ਼ੁਲਾਸਾ ਕਰਨ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਸਾਡੀ ਧਿਰ ਦੇ ਤਾਲਮੇਲ ਕਮੇਟੀ ਮੈਂਬਰਾਂ ਵਲੋਂ ਪਹਿਲੇ ਦਿਨ ਤੋਂ ਹੀ ਇਸ ਸੰਬੰਧੀ ਇਤਰਾਜ਼ ਪ੍ਰਗਟਾਇਆ ਜਾ ਰਿਹਾ ਸੀ | ਉਨ੍ਹਾਂ ਕਿਹਾ ਕਿ ਸਾਡੀ ਕਿਸੇ ਨਾਲ ਨਿੱਜੀ ਦੁਸ਼ਮਣੀ ਨਹੀਂ, ਪਰ ਕੌਮ ਦੀਆਂ ਭਾਵਨਾਵਾਂ ਦੇ ਉਲਟ ਜਾਣ ਵਾਲਿਆਂ ਨਾਲ ਸਮਝੌਤਾ ਨਹੀਂ ਹੋ ਸਕਦਾ | ਉਨ੍ਹਾਂ ਕਾਂਗਰਸ ਅਤੇ ਭਾਜਪਾ ਨਾਲ ਕਿਸੇ ਵੀ ਗੱਠਜੋੜ ਦੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਰੱਦ ਕੀਤਾ | ਇਸ ਮੌਕੇ ਆਪ ਪਾਰਟੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਮੀਡੀਆ ਇੰਚਾਰਜ ਰਛਪਾਲ ਸਿੰਘ ਨੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਮੌਕੇ ਪਾਰਟੀ ਆਗੂ ਭਾਈ ਅਮਰਜੀਤ ਸਿੰਘ ਵੰਨਚਿੜੀ, ਚਮਕੌਰ ਸਿੰਘ ਧੁੰਨ, ਚਾਚਾ ਪ੍ਰਗਟ ਸਿੰਘ, ਚਾਚਾ ਪਲਵਿੰਦਰ ਸਿੰਘ, ਗੁਰਦੇਵ ਸਿੰਘ ਸੰਧੂ, ਭਾਈ ਦਯਾ ਸਿੰਘ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਬਾਬਾ ਬਿਬੇਕ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿ ਫ਼ੌਜ ਨੇ ਬਲੋਚਿਸਤਾਨ 'ਚ ਮਾਰੇ 35 ਅੱਤਵਾਦੀ-ਤਿੰਨ ਸੀਨੀਅਰ ਕਮਾਂਡਰ ਗਿ੍ਫ਼ਤਾਰ <br/> ਅਗਲੀ ਖ਼ਬਰ ਭਾਰਤੀ ਸਟੇਟ ਬੈਂਕ ਦੇ ਮੁਲਾਜ਼ਮਾਂ ਦੀ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ 25-26 ਨੂੰ
Ad Position 24