15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਚੋਣਾਂ ਤੋਂ ਬਾਅਦ ਭਾਜਪਾ ਨੇ ਕੀਤਾ ਤੇਲ ਕੀਮਤਾਂ ਵਿਚ ਵਾਧਾ-ਕੰਗ

Ad Position 21
No active advertisement
ਅਜੀਤ ਡੈਸਕ 20-05-2026

ਚੰਡੀਗੜ੍ਹ, 19 ਮਈ (ਅਜੀਤ ਬਿਊਰੋ)-'ਆਪ' ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਨਾਕਾਮ ਵਿਦੇਸ਼ ਨੀਤੀ ਅਤੇ ਸਿਆਸੀ ਮੌਕਾਪ੍ਰਸਤੀ ਦਾ ਖ਼ਮਿਆਜ਼ਾ ਆਮ ਨਾਗਰਿਕ ਭੁਗਤ ਰਹੇ ਹਨ। 'ਆਪ' ਸਾਂਸਦ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਿਆਸੀ ਲਾਹੇ ਲਈ ਚੋਣਾਂ ਦੌਰਾਨ ਤੇਲ ਦੀਆਂ ਕੀਮਤਾਂ ਦੇ ਵਾਧੇ ਨੂੰ ਦਬਾ ਕੇ ਰੱਖਿਆ, ਪਰ ਹੁਣ ਸੱਚਾਈ ਸਾਹਮਣੇ ਆ ਰਹੀ ਹੈ। ਕੇਂਦਰ ਦੀਆਂ ਵਿਨਾਸ਼ਕਾਰੀ ਨੀਤੀਆਂ ਕਾਰਨ ਆਮ ਆਦਮੀ ਪੀੜਤ ਹੈ। ਮਹਿੰਗਾਈ ਅਤੇ ਬੇਰੁਜ਼ਗਾਰੀ ਪਹਿਲਾਂ ਹੀ ਇਤਿਹਾਸਕ ਉੱਚ ਪੱਧਰ 'ਤੇ ਹੈ, ਅਤੇ ਹੁਣ ਤੇਲ ਦੀਆਂ ਵਧਦੀਆਂ ਕੀਮਤਾਂ ਗਰੀਬ ਅਤੇ ਮੱਧ ਵਰਗ ਨੂੰ ਹੋਰ ਕੁਚਲ ਦੇਣਗੀਆਂ।

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 5 ਮੁਕੱਦਮੇ ਦਰਜ, ਛੇ ਦੋਸ਼ੀ ਗਿ੍ਫ਼ਤਾਰ <br/> ਅਗਲੀ ਖ਼ਬਰ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਿਸਾਨਾਂ 'ਤੇ ਬੋਝ ਵਧਾਏਗਾ-ਧਾਲੀਵਾਲ
Ad Position 24